Longowal News: ਪੰਜਾਬ ਦੀ ਆਮ ਆਦਮੀ ਪਾਰਟੀ ਵਿਚਾਲੇ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਫਾਉਂਡਰ ਵਰਕਰ ਕਰਮ ਸਿੰਘ ਬਰਾੜ ਅਤੇ ਉਨ੍ਹਾਂ ਦੀ ਨੂੰਹ ਅਤੇ ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਬੀਬੀ ਪਰਮਿੰਦਰ ਕੌਰ ਬਰਾੜ ਅਤੇ ਉਨ੍ਹਾਂ ਦੇ ਪਤੀ ਕਮਲ ਬਰਾੜ ਨੇ ਆਪਣੀ ਸਮੁੱਚੀ ਟੀਮ ਸਮੇਤ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਅਤੇ ਸਥਾਨਕ ਅਕਾਲੀ ਟੀਮ ਦੇ ਯਤਨਾਂ ਨਾਲ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ ਹੈ।
ਸੁਖਬੀਰ ਸਿੰਘ ਬਾਦਲ ਬੋਲੇ…
ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਸ਼ਮੂਲੀਅਤ ਨੇ ਇਹ ਦੱਸ ਦਿੱਤਾ ਹੈ ਕਿ ਜਿਥੇ ਸੂਬੇ ਦੇ ਲੋਕ ਹੀ ਨਹੀਂ ਸਗੋਂ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਵੀ ਇਨ੍ਹਾਂ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਅੰਦਰ ਸ਼ਾਮਲ ਹੋ ਰਹੇ ਹਨ ਅਤੇ ਜਲਦ ਹੀ ਪੰਜਾਬ ਅੰਦਰ ਝਾੜੂ ਤੀਲਾ ਤੀਲਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ‘ਚ ‘ਆਪ’ ਦੇ ਮੌਜੂਦਾ ਪ੍ਰਧਾਨ ਦੇ ਹਲਕੇ ਅੰਦਰ ਵੀ ਪਾਰਟੀ ਖਾਤਮੇ ਵਲ ਵਧ ਰਹੀ ਹੈ।
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਆਓ ਪੰਜਾਬ ਦੀ ਬਿਹਤਰੀ ਲਈ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਸਰਕਾਰ ਬਣਾਈਏ ਕਿਉਂਕਿ ਸੂਬੇ ਅੰਦਰ ਵਿਕਾਸ ਸਿਰਫ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਹੋਇਆ ਅਤੇ ਦੂਜੀਆਂ ਪਾਰਟੀਆਂ ਨੇ ਸਿਰਫ ਲੁੱਟ ਹੀ ਮਚਾਈ। ਇਸ ਮੌਕੇ ਬਰਾੜ ਪਰਿਵਾਰ ਨੇ ਦੋਸ਼ ਲਗਾਏ ਕਿ ਸਾਨੂੰ ਹਰ ਕਦਮ ਤੇ ਪਾਰਟੀ ਵਲੋਂ ਅਣਗੌਲਿਆ ਕੀਤਾ ਗਿਆ। ਜਿਸ ਸੋਚ ਨੂੰ ਲੈ ਕੇ ਅਸੀਂ ਆਮ ਆਦਮੀ ਪਾਰਟੀ ਵਿਚ ਆਪਣੇ ਵਾਅਦਿਆਂ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਅੱਜ ਸਾਡਾ ਪਰਿਵਾਰ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਆ ਬੇਹੱਦ ਖੁਸ਼ ਹੈ ਅਤੇ ਆਪ ਨੂੰ ਛੜ ਕੇ ਅਸੀਂ ਹਲਕਾ ਮਹਿਸੂਸ ਕਰ ਰਹੇ ਹਾਂ।
ਅਮਨ ਅਰੋੜਾ ਨੇ ਘਰ ਪੁੱਜ ਕੇ ਮਨਾਉਣ ਦੀ ਕੀਤੀ ਕੋਸ਼ਿਸ਼
ਜਿਉਂ ਹੀ ਬਰਾੜ ਪਰਿਵਾਰ ਦੇ ਅਕਾਲੀ ਦਲ ਵਿਚ ਜਾਣ ਦੀ ਖ਼ਬਰ ਫੈਲੀ ਤਾਂ ਪਾਰਟੀ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਦੇ ਘਰ ਪੁੱਜ ਕੇ ਮਨਾਉਣ ਦੀ ਕੋਸ਼ਿਸ਼ ਵੀ ਕੀਤੀ। ਪਰ ਉਹ ਆਪਣੇ ਫੈਸਲੇ ਤੇ ਅਡਿੱਗ ਰਹੇ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਕਰਮ ਸਿੰਘ ਬਰਾੜ,ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਅਤੇ ਕਮਲ ਬਰਾੜ ਨੂੰ ਪਾਰਟੀ ‘ਚੋ ਬਰਖਾਸਤ ਕਰ ਦਿੱਤਾ ਗਿਆ।
ਹੋਰ ਪੜ੍ਹੋ