Punjab News: ਪੰਜਾਬ ਦੇ ਲੁਧਿਆਣਾ ਵਿੱਚ ਸਥਿਤ ਹਲਵਾਰਾ ਏਅਰਪੋਰਟ (halwara airport) ਤੋਂ ਮਾਰਚ 2026 ਤੋਂ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਐਤਵਾਰ ਯਾਨੀਕਿ 1 ਫ਼ਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ ਇਸਦਾ ਵਰਚੁਅਲ ਉਦਘਾਟਨ ਕੀਤਾ।
ਸ਼ੁਰੂਆਤੀ ਦੌਰ ਵਿੱਚ ਏਅਰਪੋਰਟ ਅਥਾਰਟੀ ਆਫ਼ ਇੰਡੀਆ (AAI) ਵੱਲੋਂ ਏਅਰ ਇੰਡੀਆ ਨੂੰ ਇਥੋਂ ਉਡਾਣਾਂ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਏਅਰਲਾਈਨ ਦੇ ਪ੍ਰਸਤਾਵ ਮੁਤਾਬਕ, ਹਲਵਾਰਾ ਏਅਰਪੋਰਟ ’ਤੇ ਦਿੱਲੀ ਤੋਂ ਪਹਿਲੀ ਫ਼ਲਾਈਟ ਸਵੇਰੇ 7 ਵਜੇ ਲੈਂਡ ਕਰੇਗੀ। ਇਸ ਤੋਂ ਬਾਅਦ ਸਵੇਰੇ 7 ਵੱਜ ਕੇ 40 ਮਿੰਟ ’ਤੇ ਲੁਧਿਆਣਾ ਤੋਂ ਦਿੱਲੀ ਲਈ ਫ਼ਲਾਈਟ ਰਵਾਨਾ ਹੋਵੇਗੀ।
ਸ਼ੁਰੂਆਤੀ ਪੜਾਅ ਵਿੱਚ ਹਰ ਰੋਜ਼ ਲੁਧਿਆਣਾ ਤੋਂ ਦਿੱਲੀ ਲਈ ਦੋ ਫ਼ਲਾਈਟਾਂ ਅਤੇ ਦਿੱਲੀ ਤੋਂ ਲੁਧਿਆਣਾ ਲਈ ਦੋ ਫ਼ਲਾਈਟਾਂ ਚਲਾਈਆਂ ਜਾਣਗੀਆਂ। ਇਸ ਤੋਂ ਬਾਅਦ ਦੇਸ਼ ਦੇ ਹੋਰ ਰਾਜਾਂ ਲਈ ਵੀ ਫ਼ਲਾਈਟਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਹਾਲਾਂਕਿ, ਅੰਤਰਰਾਸ਼ਟਰੀ ਫ਼ਲਾਈਟਾਂ ਸ਼ੁਰੂ ਹੋਣ ਵਿੱਚ ਲਗਭਗ 2 ਸਾਲ ਦਾ ਸਮਾਂ ਲੱਗ ਸਕਦਾ ਹੈ।
ਇੰਨੇ ਘੰਟੇ ਦਾ ਹੋਇਆ ਸਫਰ, ਇੰਨਾ ਹੋ ਸਕਦਾ ਕਿਰਾਇਆ
ਦਿੱਲੀ ਤੋਂ ਲੁਧਿਆਣਾ ਦਰਮਿਆਨ ਯਾਤਰਾ ਦਾ ਸਮਾਂ ਤਕਰੀਬਨ 1 ਘੰਟਾ 20 ਮਿੰਟ ਰਹੇਗਾ। ਇਸ ਲਈ ਟਿਕਟ ਦੀ ਕੀਮਤ 2,800 ਤੋਂ 3,500 ਰੁਪਏ ਦੇ ਕਰੀਬ ਹੋ ਸਕਦੀ ਹੈ, ਪਰ ਫਿਲਹਾਲ ਟਿਕਟ ਦੇ ਭਾਅ ਤੈਅ ਨਹੀਂ ਕੀਤੇ ਗਏ ਹਨ। ਫ਼ਲਾਈਟ ਫੜਨ ਲਈ ਯਾਤਰੀਆਂ ਨੂੰ ਘੱਟੋ-ਘੱਟ 2 ਘੰਟੇ ਪਹਿਲਾਂ ਏਅਰਪੋਰਟ ਪਹੁੰਚਣਾ ਲਾਜ਼ਮੀ ਹੋਵੇਗਾ।
ਇਹ ਵਾਲੇ ਕੰਮ ਤੇਜ਼ੀ ਨਾਲ ਕੀਤੇ ਜਾਣਗੇ ਪੂਰੇ
ਕੇਂਦਰੀ ਸਿਵਲ ਏਵੀਏਸ਼ਨ ਮੰਤਰੀ ਰਾਮ ਮੋਹਨ ਨਾਇਡੂ ਨੇ ਕਿਹਾ ਕਿ ਹਲਵਾਰਾ ਨੂੰ ਅੰਤਰਰਾਸ਼ਟਰੀ ਏਅਰਪੋਰਟ ਬਣਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਅੱਗੇ ਵਧਾਇਆ ਜਾਵੇਗਾ। ਟਰਮੀਨਲ ਬਿਲਡਿੰਗ ਤਿਆਰ ਹੋਣ ਨਾਲ ਹੀ ਅੰਤਰਰਾਸ਼ਟਰੀ ਫ਼ਲਾਈਟਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਸਾਹਨੇਵਾਲ ਏਅਰਪੋਰਟ ਨੂੰ ਵੀ ਇੱਥੇ ਸ਼ਿਫ਼ਟ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਾਰਗੋ ਫ਼ਲਾਈਟਾਂ ਵੀ ਜਲਦੀ ਸ਼ੁਰੂ ਕਰਨ ਦੀ ਯੋਜਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ