Ranjit Singh Cremation : ਪੁਲਿਸ ਮੁਕਾਬਲੇ ‘ਚ ਮਾਰੇ ਗਏ ਰਣਜੀਤ ਸਿੰਘ ਦਾ ਅੱਜ ਗੁਰਦਾਸਪੁਰ ਦੇ ਪਿੰਡ ਆਦੀਆਂ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਰਣਜੀਤ ਸਿੰਘ ਦੀਆਂ ਅੰਤਿਮ ਰਸਮਾਂ ਮੌਕੇ ਵੱਡੀ ਗਿਣਤੀ ਲੋਕ ਹਾਜ਼ਰ ਸਨ। ਰਣਜੀਤ ਸਿੰਘ ਦੀ ਮਾਂ ਪੁੱਤ ਨੂੰ ਆਖਰੀ ਵਾਰ ਦੇਖ ਕੇ ਭੁੱਬਾਂ ਮਾਰ ਰੋ ਪਈ, ਜਿਸ ਨੂੰ ਵੇਖ ਕੇ ਹਰ ਕਿਸੇ ਦੀ ਅੱਖ ਵਿਚੋਂ ਹੰਝੂ ਨਿਕਲ ਰਹੇ ਸਨ।
ਦਰਅਸਲ ‘ਚ ਪਰਿਵਾਰ ਵਲੋਂ ਉਸ ਦਾ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਉਸਦੀ ਡੈਡ ਬਾਡੀ ਦੀ ਵਿਗੜਦੀ ਹਾਲਤ ਨੂੰ ਦੇਖਦੇ ਹੋਏ ਅੱਜ ਪਰਿਵਾਰ ਅਤੇ ਜਥੇਬੰਦੀਆਂ ਵਲੋਂ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਰਣਜੀਤ ਸਿੰਘ ਸ਼ਾਦੀ ਸ਼ੁਦਾ ਨਹੀਂ ਸੀ, ਇਸ ਕਾਰਨ ਪਰਿਵਾਰ ਵਲੋਂ ਉਸ ਨੂੰ ਸਿਹਰਾ ਬੰਨਿਆ ਗਿਆ ਤੇ ਪਿੰਡ ਦੇ ਹੀ ਸ਼ਮਸ਼ਾਨਘਾਟ ਵਿਚ ਅੰਤਿਮ ਸਸਕਾਰ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਜਥੇਬੰਦੀਆਂ ਦੇ ਆਗੂ ਅਤੇ ਪਿੰਡ ਵਾਸੀ ਪਹੁੰਚੇ ਸਨ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਇਨਸਾਫ ਦੀ ਲੜਾਈ ਨਹੀਂ ਰੁਕੇਗੀ ਅਤੇ 16 ਮਾਰਚ ਨੂੰ ਰਣਜੀਤ ਸਿੰਘ ਦੇ ਭੋਗ ਵਾਲੇ ਦਿਨ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ । ਵਕੀਲ ਨੇ ਕਿਹਾ ਕਿ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇਗਾ।
ਕੀ ਸੀ ਮਾਮਲਾ ?
ਜ਼ਿਕਰਯੋਗ ਹੈ ਕਿ 21-22 ਫਰਵਰੀ ਦੀ ਰਾਤ ਨੂੰ ਪਿੰਡ ਆਦੀਆਂ ਵਿੱਚ ਚੈੱਕ ਪੋਸਟ ‘ਤੇ ਡਿਊਟੀ ਕਰ ਰਹੇ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਵਿੱਚੋਂ ਰਣਜੀਤ ਸਿੰਘ ਨੂੰ 25 ਫਰਵਰੀ ਨੂੰ ਇੱਕ ਐਨਕਾਊਂਟਰ ਦੌਰਾਨ ਮਾਰ ਦਿੱਤਾ ਸੀ। ਜਦਕਿ ਬਾਕੀ ਦੋ ਮੁਲਜ਼ਮਾਂ ਨੂੰ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।
ਹੋਰ ਪੜ੍ਹੋ