Goraya News: ਪੰਜਾਬ ਦੇ ਸ਼ਹਿਰ ਗੋਰਾਇਆ ਤੋਂ ਵੱਡੀ ਖਬਰ ਸਾਬਮਣੇ ਆ ਰਹੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦਰਅਸਲ, ਗੋਰਾਇਆ ਦੇ ਨੇੜਲੇ ਪਿੰਡ ਘੁੜਕਾ ਵਿਖੇ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਇਕ ਪ੍ਰਵਾਸੀ ਮਜ਼ਦੂਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਡੀ. ਐੱਸ. ਪੀ. ਫਿਲੌਰ ਭਾਰਤ ਮਸੀਹ ਲੱਧੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਪੁਲਿਸ ਨੂੰ 112 ‘ਤੇ ਟਰੈਕਟਰ ਵਰਕਸ਼ਾਪ ਦੇ ਮਾਲਕ ਨੇ ਇਤਲਾਹ ਦਿੱਤੀ ਕਿ ਉਸ ਦੇ ਵਰਕਸ਼ਾਪ ਵਿੱਚ ਦੋ ਲੋਕਾਂ ‘ਚ ਝਗੜਾ ਹੋਇਆ, ਜਿਸ ‘ਚ ਇਕ ਪ੍ਰਵਾਸੀ ਮਜ਼ਦੂਰ ਅਤੇ ਇਕ ਜ਼ਿਮੀਦਾਰ ਵੱਲੋਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ, ਜਿਸ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਕੇ ਤੇ ਹੀ ਮੌਤ ਹੋ ਗਈ।
ਹਵਾਈ ਫਾਇਰ ਹੋਇਆ
ਉਨ੍ਹਾਂ ਦੱਸਿਆ ਕਿ ਤਿੰਨ ਦੇ ਕਰੀਬ ਗੋਲ਼ੀਆਂ ਚੱਲੀਆਂ, ਜਿਸ ਵਿੱਚ ਦੋ ਗੋਲ਼ੀਆਂ ਸਿੱਧਾ ਪ੍ਰਵਾਸੀ ਦੇ ਲੱਗੀਆਂ ਅਤੇ ਇਕ ਹਵਾਈ ਫਾਇਰ ਹੋਇਆ। ਤਫ਼ਦੀਸ਼ ਵਿੱਚ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਪ੍ਰਵਾਸੀ ਮਜ਼ਦੂਰ ਮਨੋਜ ਕਿਸਾਨ ਜਸਪ੍ਰੀਤ ਜੱਸਾ ਦੇ ਘਰ ਕੰਮ ਕਰ ਰਿਹਾ ਸੀ, ਜਿੱਥੇ ਥੋੜ੍ਹੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਆਪਸੀ ਵਿਵਾਦ ਹੋਇਆ ਅਤੇ ਝਗੜਾ ਵੱਧ ਗਿਆ, ਜੋ ਲੜਦੇ ਹੋਏ ਸੜਕ ਤੋਂ ਵਰਕਸ਼ਾਪ ‘ਚ ਆ ਗਏ।
ਟਰੈਕਟਰ ਵਰਕਸ਼ਾਪ ਦੇ ਅੰਦਰ ਹੀ ਪ੍ਰਵਾਸੀ ਮਨੋਜ ਨੇ ਰਾਡ ਨਾਲ ਜਸਪ੍ਰੀਤ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਜਸਪ੍ਰੀਤ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਉਸ ‘ਤੇ ਫਾਇਰ ਕਰ ਦਿੱਤਾ, ਜਿਸ ਨਾਲ ਦੋ ਗੋਲ਼ੀਆਂ ਮਨੋਜ ਦੇ ਲੱਗੀਆਂ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਜਸਪ੍ਰੀਤ ਜੱਸਾ ਨੂੰ ਹਿਰਾਸਤ ‘ਚ ਲੈ ਲਿਆ ਹੈ ਅਤੇ ਮਨੋਜ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ