28.5 C
Patiāla
Friday, April 17, 2026

ਸ੍ਰੀ ਦਰਬਾਰ ਸਾਹਿਬ ਦਾ ਇੱਕ ਹੋਰ AI Video ਹੋਇਆ ਵਾਇਰਲ, ਮੱਚਿਆ ਹੜਕੰਪ

Must read


AI Video: ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਇੱਕ ਹੋਰ ਕਥਿਤ AI (Artificial Intelligence) ਵੀਡੀਓ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਹੜਕੰਪ ਮੱਚ ਗਿਆ ਹੈ। ਵੀਡੀਓ ਵਿੱਚ ਇੱਕ ਪਿੰਜਰ ਨੂੰ ਦਸਤਾਰ ਪਵਾ ਕੇ ਪਰਿਕਰਮਾ ਕਰਦਿਆਂ ਹੋਇਆਂ ਲੰਗਰ ਹਾਲ ਵਿੱਚ ਜੁੱਤੀਆਂ ਪਾ ਕੇ ਲੰਗਰ ਛੱਕਦਿਆਂ ਹੋਇਆਂ ਦਿਖਾਇਆ ਗਿਆ ਹੈ। ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ।

ਜਿਵੇਂ ਹੀ ਮਾਮਲਾ ਭੱਖਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਜਾਂਚ ਸ਼ੁਰੂ ਕਰ ਦਿੱਤੀ। ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਵੀਡੀਓ ਨੂੰ ਮੰਗਵਾਇਆ ਗਿਆ ਹੈ ਅਤੇ ਜਾਂਚ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਇਹ ਵੀਡੀਓ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਪੋਸਟ ਕੀਤੀ ਗਈ ਸੀ ਅਤੇ ਲੱਖਾਂ ਲੋਕ ਇਸ ਨੂੰ ਦੇਖ ਚੁੱਕੇ ਹਨ।

ਜ਼ਿਕਰ ਕਰ ਦਈਏ ਕਿ ਦਰਬਾਰ ਸਾਹਿਬ ‘ਤੇ ਪਹਿਲਾਂ ਵੀ ਅਜਿਹੀਆਂ ਵੀਡੀਓ ਬਣਾਈਆਂ ਗਈਆਂ ਹਨ, ਜਦਕਿ ਇਸ ਨੂੰ ਲੈਕੇ ਸਖ਼ਤ ਹਿਦਾਇਤ ਜਾਰੀ ਕੀਤੀ ਗਈ ਹੈ ਪਰ ਲੋਕ ਇਸ ਤੋਂ ਬਾਜ ਨਹੀਂ ਆ ਰਹੇ ਹਨ।

 

ਹੋਰ ਪੜ੍ਹੋ

ਹੋਰ ਪੜ੍ਹੋ



News Source link

- Advertisement -

More articles

- Advertisement -

Latest article