Sangrur News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਆਪਣੇ ਧੂਰੀ ਹਲਕੇ ਵਿੱਚ ਇੱਕ ਵੱਡੇ ਇਕੱਠ ਵਿੱਚ ਸ਼ਿਰਕਤ ਕੀਤੀ। ਇਸ ਸਮਾਗਮ ਦੌਰਾਨ ਉਨ੍ਹਾਂ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਵਿਰੋਧੀਆਂ ‘ਤੇ ਤਿੱਖੇ ਹਮਲੇ ਕੀਤੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਨਵੇਂ ਸਰਕਾਰੀ ਹਸਪਤਾਲ ਦਾ ਉਦਘਾਟਨ ਕੀਤਾ, ਜਿਸਨੂੰ ਸਿਹਤ ਸੰਭਾਲ ਕ੍ਰਾਂਤੀ ਵੱਲ ਇੱਕ ਵੱਡਾ ਕਦਮ ਦੱਸਿਆ ਜਾ ਰਿਹਾ ਹੈ। ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਜ਼ਮੀਨੀ ਪੱਧਰ ‘ਤੇ ਪੂਰਾ ਕੀਤਾ ਹੈ।
ਬਰਨਾਲਾ ‘ਚ ਗੈਸ ਦੀ ਕਿੱਲਤ ਦੌਰਾਨ ਚਾਹ ਵਾਲੀ ਦੁਕਾਨ ਤੋਂ ਸਿਲੰਡਰ ਚੋਰੀ
ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ: ਮਾਨ
ਮੁੱਖ ਮੰਤਰੀ ਨੇ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਗਿਆ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ‘ਤੇ ਵਿੱਤੀ ਬੋਝ ਘਟਿਆ ਹੈ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਜਲਦੀ ਹੀ ਲੋਕਾਂ ਨੂੰ ਬਿਜਲੀ ਬਿੱਲਾਂ ‘ਚ ਰਾਹਤ ਦੇਖਣ ਨੂੰ ਮਿਲੇਗੀ।
ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ,ਜਾਣੋ ਪੂਰਾ ਮਾਮਲਾ
ਮਹਿਲਾਵਾਂ ਨੂੰ 1,000 ਅਤੇ 1,500 ਰੁਪਏ ਦੇਣ ਲਈ ਕੰਮ ਚੱਲ ਰਿਹਾ ਹੈ, ਜੋ ਜਲਦੀ ਹੀ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ, “ਵਿਰੋਧੀਆਂ ਕੋਲ ਹੁਣ ਬੋਲਣ ਲਈ ਕੋਈ ਮੁੱਦਾ ਨਹੀਂ ਬਚਿਆ ਹੈ। ਜੋ ਕੰਮ ਅਧੂਰੇ ਰਹਿ ਗਏ ਹਨ , ਉਨ੍ਹਾਂ ਨੂੰ ਇੱਕ ਸਾਲ ਦੇ ਅੰਦਰ ਪੂਰਾ ਕੀਤਾ ਜਾਵੇਗਾ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ