Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਕਾਰਨ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਜਿਸਦੇ ਚਲਦਿਆਂ ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਦੇ ਕਰੀਬ ਤਿੰਨ ਦਰਜਨ ਸਰਪੰਚ, ਪੰਚ ਅਤੇ ਹੋਰ ਸੀਨੀਅਰ ਆਗੂ ‘ਆਪ’ ਵਿੱਚ ਸ਼ਾਮਲ ਹੋਏ ਹਨ।
ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ‘ਆਪ’ ‘ਚ ਸ਼ਾਮਲ
ਪੰਜਾਬ ਕਾਂਗਰਸ ਪਾਰਟੀ ਦੇ ਵਾਈਸ ਪ੍ਰਧਾਨ (ਐਸਸੀ ਵਿੰਗ) ਸਾਹਿਬ ਸਿੰਘ ਛੱਜਲਵੰਡੀ, ਸਰਬਜੀਤ ਕੌਰ ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ ਪਾਰਟੀ ਅੰਮ੍ਰਿਤਸਰ ਦਿਹਾਤੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਆਪ ਵਿਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ।

ਸ਼ਾਮਲ ਆਗੂਆਂ ਨੇ ਭਗਵੰਤ ਮਾਨ ਦੀ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਗੱਲ ਆਖੀ। ਇਸ ਮੌਕੇ ਚੇਅਰਮੈਨ ਪੰਜਾਬ ਖਾਦੀ ਵੈਲਫੇਅਰ ਬੋਰਡ ਗਗਨਦੀਪ ਸਿੰਘ ਆਹੂਵਾਲੀਆ ਵਿਸ਼ੇਸ਼ ਤੌਰ ਉਤੇ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ