Raghav Chadha News: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ (AAP) ਨੇ ਰਾਘਵ ਚੱਢਾ ਦੇ ਖਿਲਾਫ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਦਰਅਸਲ, ਆਮ ਆਦਮੀ ਪਾਰਟੀ ਨੇ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਨੇ ਰਾਜਸਭਾ ਸਕੱਤਰੇਤ ਨੂੰ ਪੱਤਰ ਸੌਂਪਿਆ ਗਿਆ ਹੈ।
ਆਮ ਆਦਮੀ ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਰਾਘਵ ਚੱਢਾ ਨੂੰ ਉਪਰਲੇ ਸਦਨ ਵਿੱਚ ਪਾਰਟੀ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ ਜਾਵੇ ਅਤੇ ਉਨ੍ਹਾਂ ਨੂੰ ‘ਆਪ’ ਦੇ ਕੋਟੇ ਵਿੱਚੋਂ ਬੋਲਣ ਦਾ ਸਮਾਂ ਨਾ ਦਿੱਤਾ ਜਾਵੇ। ‘ਆਪ’ ਨੇ ਇਹ ਵੀ ਬੇਨਤੀ ਕੀਤੀ ਕਿ ਅਸ਼ੋਕ ਮਿੱਤਲ ਨੂੰ ਉਪਰਲੇ ਸਦਨ ਵਿੱਚ ਪਾਰਟੀ ਦਾ ਡਿਪਟੀ ਲੀਡਰ ਨਿਯੁਕਤ ਕੀਤਾ ਜਾਵੇ।
ਲਗਾਤਾਰ ਜਨਤਕ ਮੁੱਦਿਆਂ ਦੀ ਚੁੱਕੀ ਜਾ ਰਹੀ ਆਵਾਜ਼
ਦੱਸਣਯੋਗ ਹੈ ਕਿ ਰਾਘਵ ਚੱਢਾ ਖਿਲਾਫ ਇਹ ਕਾਰਵਾਈ ਉਸ ਸਮੇਂ ਹੋਈ ਹੈ ਜਦੋਂ ਉਹ ਰਾਜ ਸਭਾ ਵਿੱਚ ਲਗਾਤਾਰ ਜਨਤਕ ਮੁੱਦਿਆਂ ਬਾਰੇ ਆਵਾਜ਼ ਉਠਾਉਂਦੇ ਰਹੇ ਹਨ। ਉਨ੍ਹਾਂ ਨੇ ਲਗਾਤਾਰ ਜਨਤਕ ਹਿੱਤਾਂ ਦੇ ਮੁੱਦੇ ਉਠਾਏ ਹਨ, ਚਾਹੇ ਉਹ ਹਵਾਈ ਅੱਡੇ ‘ਤੇ 10 ਰੁਪਏ ਦੀ ਚਾਹ ਹੋਵੇ ਜਾਂ ਡਿਲੀਵਰੀ ਲੜਕਿਆਂ ਦਾ ਮੁੱਦਾ।
ਕੇਜਰੀਵਾਲ ਨਾਲ ਇੰਝ ਹੋਈ ਰਾਘਵ ਚੱਢਾ ਦੀ ਮੁਲਾਕਾਤ
ਜਾਣਕਾਰੀ ਲਈ ਦੱਸ ਦੇਈਏ ਕਿ ਰਾਘਵ ਚੱਢਾ ਪਹਿਲੀ ਵਾਰ ਅੰਨਾ ਅੰਦੋਲਨ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਮਿਲੇ ਸਨ ਅਤੇ ਲੋਕਪਾਲ ਬਿੱਲ ਤਿਆਰ ਕਰਨ ਵਿੱਚ ਮਦਦ ਕੀਤੀ ਸੀ। ਬਾਅਦ ਵਿੱਚ ਉਹ ਕੇਜਰੀਵਾਲ ਦੇ ਨੇੜੇ ਹੋ ਗਏ, ਅਤੇ ਆਮ ਆਦਮੀ ਪਾਰਟੀ ਨੇ ਚੱਢਾ ਨੂੰ ਆਪਣਾ ਬੁਲਾਰਾ ਨਿਯੁਕਤ ਕੀਤਾ। ਉਸ ਸਮੇਂ, ਰਾਘਵ ਪਾਰਟੀ ਦੇ ਸਭ ਤੋਂ ਘੱਟ ਉਮਰ ਦੇ ਬੁਲਾਰੇ ਸਨ। ਸਾਲ 2019 ਵਿੱਚ ਚੱਢਾ ਨੇ ਦੱਖਣੀ ਦਿੱਲੀ ਹਲਕੇ ਤੋਂ ਲੋਕ ਸਭਾ ਚੋਣਾਂ ਲੜੀਆਂ ਪਰ ਹਾਰ ਗਏ। ਹਾਲਾਂਕਿ, ਉਸੇ ਸਾਲ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ, ਉਸਨੇ ਰਾਜੇਂਦਰ ਨਗਰ ਹਲਕੇ ਤੋਂ ਚੋਣ ਲੜੀ ਅਤੇ ਜਿੱਤ ਪ੍ਰਾਪਤ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ