Tv Actress Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਫਿਲਮੀ ਹਸਤੀਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਦਾ ਵੀ ਦਿਲ ਟੁੱਟ ਗਿਆ ਹੈ। ਦੱਸ ਦੇਈਏ ਕਿ ‘ਦਿ ਯੰਗ ਐਂਡ ਦਿ ਰੈਸਟਲੈੱਸ’ਅਤੇ ‘ਸਿਸਟਾਸ’ ਵਰਗੇ ਮਸ਼ਹੂਰ ਸੀਰੀਅਲਾਂ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੀ ਬਹੁਮੁਖੀ ਅਦਾਕਾਰਾ ‘ਡੀ ਫ੍ਰੀਮੈਨ’ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 66 ਸਾਲਾਂ ਦੀ ਉਮਰ ਵਿੱਚ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਇਸ ਨਾਲ ਹਾਲੀਵੁੱਡ ਅਤੇ ਟੈਲੀਵਿਜ਼ਨ ਜਗਤ ਨੂੰ ਵੱਡਾ ਘਾਟਾ ਹੋਇਆ ਹੈ।
ਕੈਂਸਰ ਨਾਲ ਲੜ ਰਹੀ ਸੀ ਜੰਗ
ਦੱਸ ਦੇਈਏ ਕਿ ਪਰਿਵਾਰਕ ਮੈਂਬਰਾਂ ਨੇ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਫ੍ਰੀਮੈਨ ਪਿਛਲੇ ਕੁਝ ਸਮੇਂ ਤੋਂ ਸਟੇਜ 4 ਫੇਫੜਿਆਂ ਦੇ ਕੈਂਸਰ ਨਾਲ ਜੂਝ ਰਹੀ ਸੀ। ਉਨ੍ਹਾਂ ਨੇ 2 ਅਪ੍ਰੈਲ, 2026 ਨੂੰ ਆਖਰੀ ਸਾਹ ਲਿਆ। ਸੋਸ਼ਲ ਮੀਡੀਆ ‘ਤੇ ਜਾਰੀ ਇੱਕ ਬਿਆਨ ਵਿੱਚ ਪਰਿਵਾਰ ਨੇ ਕਿਹਾ ਕਿ ਫ੍ਰੀਮੈਨ ਨੇ ਬਹੁਤ ਹੀ ਬਹਾਦਰੀ ਅਤੇ ਨਿਡਰਤਾ ਨਾਲ ਇਸ ਬਿਮਾਰੀ ਦਾ ਸਾਹਮਣਾ ਕੀਤਾ।
ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ
ਪਰਿਵਾਰ ਨੇ ਉਨ੍ਹਾਂ ਸਾਰੇ ਪ੍ਰਸ਼ੰਸਕਾਂ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਮੁਸ਼ਕਿਲ ਸਮੇਂ ਵਿੱਚ ਫ੍ਰੀਮੈਨ ਦਾ ਸਾਥ ਦਿੱਤਾ। ਪਰਿਵਾਰ ਨੇ ਲਿਖਿਆ, “ਫ੍ਰੀਮੈਨ ਇਹ ਜਾਣ ਕੇ ਬਹੁਤ ਪ੍ਰਭਾਵਿਤ ਹੋਈ ਸੀ ਕਿ ਕਿੰਨੇ ਲੋਕ ਉਸ ਦੀ ਪਰਵਾਹ ਕਰਦੇ ਹਨ ਅਤੇ ਉਸ ਦੀ ਸਿਹਤਯਾਬੀ ਲਈ ਦੁਆਵਾਂ ਮੰਗ ਰਹੇ ਹਨ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ