Amritsar News: ਪੰਜਾਬ ਵਿੱਚ 9 ਅਪ੍ਰੈਲ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ। ਇਸ ਮੌਕੇ ਜ਼ਿਲਾ ਅੰਮ੍ਰਿਤਸਰ ਵਿਖੇ ਛੁੱਟੀ ਐਲਾਨਣ ਦੀ ਮੰਗ ਉਠਾਈ ਜਾ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸੇਵਕ ਜੱਥਾ ਇਸ਼ਨਾਨ ਗੁਰਦੁਆਰਾ ਸੰਤੋਖਸਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ 9 ਅਪ੍ਰੈਲ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾਏਗਾ।
ਅੱਜ ਮੁੱਖ ਸੇਵਾਦਾਰ ਤਰਲੋਚਨ ਸਿੰਘ ਬਿੱਟੂ ਦੀ ਅਗਵਾਈ ਹੇਠ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ 9 ਅਪ੍ਰੈਲ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 8 ਵਜੇ ਪਾਏ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਪ੍ਰਧਾਨ ਤਰਲੋਚਨ ਸਿੰਘ ਬਿੱਟੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬਾਅਦ ਦੁਪਹਿਰ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਏਗਾ।
ਇਸ ਮੌਕੇ ਪ੍ਰਬੰਧਕਾਂ ਵੱਲੋਂ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ 9 ਅਪ੍ਰੈਲ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜ਼ਿਲਾ ਅੰਮ੍ਰਿਤਸਰ ਵਿਖੇ ਛੁੱਟੀ ਦਾ ਐਲਾਨ ਕੀਤਾ ਜਾਵੇ। ਇਸ ਮੌਕੇ ਹਰਿਮੰਦਰ ਸਾਹਿਬ ਦੇ ਮੈਨੇਜਰ ਵਿਕਰਮ ਸਿੰਘ, ਗੁਰਦੁਆਰਾ ਸੰਤੋਖਸਰ ਸਾਹਿਬ ਦੇ ਗ੍ਰੰਥੀ ਆਜ਼ਾਦਵਿੰਦਰ ਸਿੰਘ, ਬਲਬੀਰ ਸਿੰਘ, ਤਰਲੋਚਨ ਸਿੰਘ, ਮਨਜੀਤ ਸਿੰਘ ਮਗਾ, ਸ਼ਹੀਦ ਸਿੰਘ, ਹਰਜੀਤ ਸਿੰਘ ਗੁਰਦਾਸ ਹਾਲ ਮਨਜੀਤ ਸਿੰਘ ਫੌਜੀ, ਹਰਪ੍ਰੀਤ ਸਿੰਘ ਹੈਪੀ, ਮਨਜੀਤ ਸਿੰਘ ਮਿੱਤੀ, ਗੁਰ ਪ੍ਰਸਾਦਿ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਵਿਧਾਨ ਸਭਾ ਚੋਣਾਂ ਦੇ ਚੱਲਦੇ ਇਸ ਸੂਬੇ ਵਿੱਚ ਰਹੇਗੀ ਛੁੱਟੀ
ਜਾਣਕਾਰੀ ਲਈ ਦੱਸ ਦੇਈਏ ਕਿ ਅਸਾਮ ਵਿਧਾਨ ਸਭਾ ਚੋਣਾਂ ਲਈ ਪ੍ਰਸ਼ਾਸਨਿਕ ਤਿਆਰੀਆਂ ਜ਼ੋਰਾ ਸ਼ੋਰਾਂ ਤੇ ਹਨ। ਰਾਜ ਸਰਕਾਰ ਨੇ 9 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ, ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਵਿਦਿਅਕ ਸੰਸਥਾਵਾਂ, ਸ਼ਹਿਰੀ ਸਥਾਨਕ ਸੰਸਥਾਵਾਂ, ਬੈਂਕ ਅਤੇ ਸਾਰੇ ਵਪਾਰਕ ਅਦਾਰੇ ਵੋਟਿੰਗ ਵਾਲੇ ਦਿਨ ਬੰਦ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI
ਹੋਰ ਪੜ੍ਹੋ