Punjab Weather Update: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਗਰਮੀ ਆਪਣਾ ਕਹਿਰ ਦਿਖਾ ਰਹੀ ਹੈ, ਇਸ ਵਿਚਾਲੇ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦਰਅਸਲ, ਇੱਕ ਵਾਰ ਫਿਰ ਤੋਂ ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ 19 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਜਿੱਥੇ ਅੱਜ ਲਈ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ, ਉਥੇ ਹੀ 16 ਅਪ੍ਰੈਲ ਨੂੰ ਸੂਬੇ ਭਾਰ ਵਿਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਦਕਿ 17 ਅਤੇ 18 ਅਪ੍ਰੈਲ ਲਈ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।
ਪੰਜਾਬ ਵਿੱਚ 4 ਦਿਨ ਛਮ-ਛਮ ਵਰ੍ਹੇਗਾ ਮੀਂਹ
ਮੌਸਮ ਵਿਭਾਗ ਅਨੁਸਾਰ 16 ਤੋਂ ਲੈ ਕੇ 19 ਅਪ੍ਰੈਲ ਦੇ ਵਿਚਕਾਰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਵੇਗੀ। ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਅਗਲੇ ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ‘ਚ ਹੌਲੀ-ਹੌਲੀ 4 ਤੋਂ 5 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਹੈ। 17 ਅਤੇ 18 ਅਪ੍ਰੈਲ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਤੇਜ਼ ਰਫ਼ਤਾਰ ਹਵਾਵਾਂ ਚੱਲਣਗੀਆਂ ਅਤੇ ਹਨ੍ਹੇਰੀ-ਝੱਖੜ ਤੋਂ ਇਲਾਵਾ ਬਿਜਲੀ ਚਮਕਣ ਦੇ ਨਾਲ ਮੀਂਹ ਵੀ ਪਵੇਗਾ। ਬਿਜਲੀ ਡਿੱਗਣ ਦੀ ਚਿਤਾਵਨੀ ਦਿੱਤੀ ਗਈ ਹੈ।
ਉੱਥੇ ਹੀ ਜੇਕਰ ਗੱਲ ਕੀਤੀ ਜਾਵੇ, ਪੰਜਾਬ ਵਿਚ ਤਾਪਮਾਨ ਦੀ ਤਾਂ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ‘ਚ 1.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਤਾਪਮਾਨ ਹੁਣ ਮੌਸਮੀ ਆਮ ਦੇ ਨੇੜੇ ਪਹੁੰਚ ਗਿਆ ਹੈ। ਪਟਿਆਲਾ ‘ਚ ਸਭ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ‘ਚ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ