Jandiala Guru News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਗੋਲੀਆਂ ਦੀ ਗੂੰਜ ਨਾਲ ਪੂਰਾ ਇਲਾਕਾ ਹਿੱਲ ਗਿਆ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਕੁਝ ਅਣਪਛਾਤੇ ਬਦਮਾਸ਼ਾਂ ਵੱਲੋਂ ਇਕ ਘਰ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਮੁਤਾਬਕ, ਦੋ ਮੋਟਰਸਾਈਕਲਾਂ ‘ਤੇ ਸਵਾਰ ਚਾਰ ਬਦਮਾਸ਼ ਵੱਲੋਂ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਰੀਬ 10 ਤੋਂ 12 ਤਾਬੜਤੋੜ ਫਾਇਰ ਕੀਤੇ ਗਏ ਹਨ।
ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ
ਸੂਤਰਾਂ ਅਨੁਸਾਰ ਇਹ ਮਾਮਲਾ ਚੋਣ ਰੰਜਿਸ਼ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਘਰ ਦੇ ਮਾਲਕ ਨੂੰ ਪਹਿਲਾਂ ਵੀ ਫੋਨ ‘ਤੇ ਧਮਕੀਆਂ ਮਿਲਣ ਦੀ ਗੱਲ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਵਾਰਦਾਤ ਦੀ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਫਿਲਹਾਲ ਬਦਮਾਸ਼ਾਂ ਦੀ ਪਹਿਚਾਣ ਨਹੀਂ ਹੋ ਸਕੀ, ਕਿਉਂਕਿ ਉਨ੍ਹਾਂ ਨੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ। ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੰਜਾਬ ਦੇ ਹਾਲਾਤ ਹੋ ਰਹੇ ਖਰਾਬ
ਦੱਸ ਦੇਈਏ ਕਿ ਪੰਜਾਬ ਵਿੱਚ ਆਏ ਦਿਨ ਗੋਲੀਬਾਰੀ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ। ਜੋ ਕਾਨੂੰਨ ਵਿਵਸਥਾ ਉੱਪਰ ਵੱਡਾ ਸਵਾਲ ਚੁੱਕ ਰਹੀਆਂ ਹਨ। ਪੰਜਾਬ ਦੇ ਅਜਿਹੇ ਹਾਲਾਤਾਂ ਦੇ ਚੱਲਦੇ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਜਿੱਥੇ ਕਈ ਲੋਕਾਂ ਦਾ ਇਹੀ ਕਹਿਣਾ ਹੈ ਕਿ ਕੋਈ ਵੀ ਆਪਣੇ ਘਰ ਵਿੱਚ ਸੁਰੱਖਿਅਤ ਨਹੀਂ ਹੈ, ਤਾਂ ਬਾਹਰ ਕਿਵੇ ਹੋ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ