Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰੀਆਂ ਵਿੱਚ ਵੱਖਰੀ ਚਰਚਾ ਛੇੜ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ ਕਾਂਗਰਸ ਵਿਚ ਸੰਗਠਨਾਤਮਕ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਚੁੱਕਦੇ ਹੋਏ ਕਾਂਗਰਸ ਹਾਈਕਮਾਂਡ ਨੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਇਸ ਮੌਕੇ ‘ਤੇ ਪਾਰਟੀ ਪ੍ਰਧਾਨ ਵਾਜਾ ਵੜਿੰਗ ਵੱਲੋਂ ਨਵ-ਨਿਯੁਕਤ ਪ੍ਰਧਾਨਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਤੋਂ ਵੱਡੀਆਂ ਉਮੀਦਾਂ ਜਤਾਈਆਂ ਗਈਆਂ ਹਨ।

ਪਾਰਟੀ ਸਰੋਤਾਂ ਅਨੁਸਾਰ, ਇਹ ਨਿਯੁਕਤੀਆਂ ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਰਕੁਨਾਂ ਨਾਲ ਸਿੱਧੀ ਜੋੜ ਬਣਾਉਣ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਪਾਰਟੀ ਦੀ ਪਕੜ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਹੋਰ ਮਜ਼ਬੂਤ ਹੋਵੇਗੀ। ਇੱਥੇ ਵੇਖੋ ਬਲਾਕ ਪ੍ਰਧਾਨਾਂ ਦੀ ਪੂਰੀ ਲਿਸਟ…
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ