LPG cylinder rate on 26 April : ਈਰਾਨ ਅਤੇ ਅਮਰੀਕਾ ਵਿਚਕਾਰ ਤਣਾਅ ਜਾਰੀ ਹੈ, ਜਿਸ ਕਾਰਨ ਲੋਕ ਐਲਪੀਜੀ ਰੇਟਸ ਨੂੰ ਲੈ ਕੇ ਚਿੰਤਤ ਹਨ। ਹਾਲਾਂਕਿ, ਸਰਕਾਰ ਦਾ ਕਹਿਣਾ ਹੈ ਕਿ ਦੇਸ਼ ਵਿੱਚ ਇਸ ਸਮੇਂ ਗੈਸ ਦੀ ਕੋਈ ਕਮੀ ਨਹੀਂ ਹੈ, ਇਸ ਲਈ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਸ ਦੌਰਾਨ ਹੋਰਮੁਜ਼ ਜਲਡਮਰੂ ਵਿੱਚ ਊਰਜਾ ਸਪਲਾਈ ਵਿੱਚ ਵਿਘਨ ਦੇ ਕਾਰਨ ਮੌਜੂਦਾ ਘਰੇਲੂ ਗਾਹਕਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਸਰਕਾਰ ਨੇ ਫਿਲਹਾਲ ਨਵੇਂ ਐਲਪੀਜੀ ਕਨੈਕਸ਼ਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਨੇ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਜਿੱਥੇ ਪੀਐਨਜੀ ਉਪਲਬਧ ਹੈ ,ਉੱਥੇ ਐਲਪੀਜੀ ਕਨੈਕਸ਼ਨ ਵਾਪਸ ਕਰ ਦਿੱਤੇ ਜਾਣ। ਕੀਮਤਾਂ ਦੀ ਗੱਲ ਕਰੀਏ ਤਾਂ 14.2 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀ ਕੀਮਤ ਅੱਜ 26 ਅਪ੍ਰੈਲ ਨੂੰ ਪ੍ਰਮੁੱਖ ਭਾਰਤੀ ਸ਼ਹਿਰਾਂ ਵਿੱਚ ₹910-950 ਰੁਪਏ ਦੇ ਵਿਚਕਾਰ ਹੈ। ਇਸ ਦੌਰਾਨ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਹਾਲ ਹੀ ਵਿੱਚ 194 ਅਤੇ ₹218 ਤੱਕ ਵਧਾਈਆਂ ਗਈਆਂ ਸਨ।
14.2 ਕਿਲੋਗ੍ਰਾਮ ਘਰੇਲੂ ਸਿਲੰਡਰ ਦੀ ਕੀਮਤ
ਦਿੱਲੀ 913.0 ਰੁਪਏ
ਮੁੰਬਈ 912.5 ਰੁਪਏ
ਕੋਲਕਾਤਾ 939.0 ਰੁਪਏ
ਚੇਨਈ 928.5 ਰੁਪਏ
ਬੈਂਗਲੁਰੂ 915.5 ਰੁਪਏ
ਪਟਨਾ 1002.5 ਰੁਪਏ
ਪੁਡੂਚੇਰੀ 925.0 ਰੁਪਏ
ਸ਼ਿਮਲਾ 958.5 ਰੁਪਏ
ਸ਼੍ਰੀਨਗਰ 1029.0 ਰੁਪਏ
ਸਰਕਾਰ ਨੇ ਭਰੋਸਾ ਦਿੱਤਾ
ਇਸ ਦੌਰਾਨ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸੰਯੁਕਤ ਸਕੱਤਰ (ਮਾਰਕੀਟਿੰਗ ਅਤੇ ਤੇਲ ਰਿਫਾਇਨਰੀ) ਸੁਜਾਤਾ ਸ਼ਰਮਾ ਨੇ ਭਰੋਸਾ ਦਿੱਤਾ ਕਿ ਦੇਸ਼ ਵਿੱਚ ਐਲਪੀਜੀ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਆਮ ਹੈ। ਇਸ ਦੇ ਚੱਲਦੇ ਡਿਸਟ੍ਰੀਬਿਊਟਰਾਂ ਕੋਲ ਵੀ ਸਟਾਕ ਖਤਮ ਹੋਣ ਦੀ ਕੋਈ ਖ਼ਬਰ ਨਹੀਂ ਹੈ। ਸਪਲਾਈ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਸਰਕਾਰ ਨੇ ਘਰੇਲੂ ਉਤਪਾਦਨ ਵੀ ਵਧਾਇਆ ਹੈ। ਇਸ ਲਈ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰੋ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ