Kapurthala Murder : ਕਪੂਰਥਲਾ ਜ਼ਿਲ੍ਹੇ ਦੇ ਨਡਾਲਾ ਕਸਬੇ ਵਿੱਚ ਬੀਤੀ ਦੇਰ ਰਾਤ ਇੱਕ ਮਾਮੂਲੀ ਝਗੜੇ ਨੇ ਭਿਆਨਕ ਰੂਪ ਲੈ ਲਿਆ। ਸਿਰਫ਼ 30 ਰੁਪਏ ਨੂੰ ਲੈ ਕੇ ਇੱਕ 22 ਸਾਲਾ ਮਜ਼ਦੂਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ 22 ਸਾਲਾ ਸੂਰਜ ਕੁਮਾਰ ਪੁੱਤਰ ਰਾਮਚੰਦਰ ਮੰਡਲ ਵਜੋਂ ਹੋਈ ਹੈ। ਸੂਚਨਾ ਮਿਲਣ ‘ਤੇ ਸੁਭਾਨਪੁਰ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਮ੍ਰਿਤਕ ਦੇ ਪਿਤਾ ਰਾਮਚੰਦਰ ਮੰਡਲ ਨੇ ਦੱਸਿਆ ਕਿ ਐਤਵਾਰ ਰਾਤ 10:30 ਵਜੇ ਦੇ ਕਰੀਬ ਬਾਜ਼ਾਰ ਵਿੱਚ ਸੂਰਜ ਦਾ ਆਪਣੇ ਦੋਸਤਾਂ ਨਾਲ 30 ਰੁਪਏ ਨੂੰ ਲੈ ਕੇ ਝਗੜਾ ਹੋਇਆ ਸੀ। ਉਸਨੇ ਵਿਚ ਬਚਾਅ ਕਰਕੇ ਸੂਰਜ ਨੂੰ ਬਚਾਇਆ ਅਤੇ ਉਸਨੂੰ ਉਸਦੇ ਕੁਆਰਟਰ ‘ਚ ਛੱਡ ਦਿੱਤਾ ਸੀ। ਉਨ੍ਹਾਂ ਨੇ ਸੋਚਿਆ ਨਹੀਂ ਸੀ ਕਿ ਇਹ ਮਾਮੂਲੀ ਝਗੜਾ ਖੂਨੀ ਰੂਪ ਧਾਰਨ ਕਰ ਜਾਵੇਗਾ।
ਜਦੋਂ ਪਿਤਾ ਸੋਮਵਾਰ ਸਵੇਰੇ ਉਸਨੂੰ ਲੈਣ ਲਈ ਵਾਪਸ ਗਿਆ ਤਾਂ ਉਸਨੇ ਦੇਖਿਆ ਕਿ ਉਸਦੀ ਲਾਸ਼ ਗੇਟ ਦੇ ਕੋਲ ਪਈ ਸੀ। ਫਿਰ ਉਸਨੇ ਤੁਰੰਤ ਆਸ-ਪਾਸ ਦੇ ਲੋਕਾਂ ਨੂੰ ਬੁਲਾਇਆ ਅਤੇ ਪੁਲਿਸ ਨੂੰ ਸੂਚਿਤ ਕੀਤਾ। ਸੂਰਜ ਕੁਮਾਰ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਮਜ਼ਦੂਰੀ ਕਰਦਾ ਸੀ।
ਕਤਲ ਦਾ ਮਾਮਲਾ ਦਰਜ ਕੀਤਾ
ਸੂਚਨਾ ਮਿਲਦੇ ਹੀ ਸੁਭਾਨਪੁਰ ਪੁਲਿਸ ਸਟੇਸ਼ਨ ਦੇ ਐਸਐਚਓ ਐਸਆਈ ਹਰਜਿੰਦਰ ਸਿੰਘ ਅਤੇ ਨਡਾਲਾ ਪੋਸਟ ਇੰਚਾਰਜ ਬਲਜਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਐਸਪੀ-ਡੀ ਹਰਿੰਦਰ ਸਿੰਘ ਗਿੱਲ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ ਦੇ ਆਧਾਰ ‘ਤੇ ਸੁਭਾਨਪੁਰ ਪੁਲਿਸ ਸਟੇਸ਼ਨ ਵਿੱਚ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਨ੍ਹਾਂ ਲੋਕਾਂ ਨਾਲ ਸੂਰਜ ਦੀ ਲੜਾਈ ਹੋਈ ਸੀ, ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਘਟਨਾ ਸਥਾਨ ਤੋਂ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ