Lebanon Alert: ਇਰਾਨ-ਅਮਰੀਕਾ ਦੀ ਜੰਗ ਫਿਲਹਾਲ ਸ਼ਾਤ ਹੈ। ਹਾਲਾਂਕਿ ਇਸ ਵਿਚਾਲੇ ਇਜ਼ਰਾਈਲੀ ਫੌਜ ਨੇ ਦੱਖਣੀ ਲਿਬਨਾਨ ਦੇ 16 ਕਸਬਿਆਂ ਅਤੇ ਪਿੰਡਾਂ ਦੇ ਨਿਵਾਸੀਆਂ ਲਈ ਇੱਕ ਚਿਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਤੁਰੰਤ ਆਪਣੇ ਘਰ ਛੱਡ ਕੇ ਉੱਤਰ ਵੱਲ ਚਲੇ ਜਾਣ ਦਾ ਹੁਕਮ ਦਿੱਤਾ ਹੈ। ਇਜ਼ਰਾਈਲ ਨੇ ਦਾਅਵਾ ਕੀਤਾ ਹੈ ਕਿ ਇਹ ਕਾਰਵਾਈ ਹਿਜ਼ਬੁੱਲਾ ਵੱਲੋਂ ਜੰਗਬੰਦੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਕਾਰਨ ਕੀਤੀ ਜਾ ਰਹੀ ਹੈ।
ਕਈ ਹੋਰ ਇਲਾਕਿਆਂ ਨੂੰ ਤੁਰੰਤ ਖਾਲੀ ਕਰਨ ਦੇ ਆਦੇਸ਼
ਇਜ਼ਰਾਈਲੀ ਫੌਜ ਦੇ ਅਰਬੀ ਭਾਸ਼ਾ ਦੇ ਬੁਲਾਰੇ ਅਵਿਚੈ ਅਦਰਾਏ ਨੇ ਸੋਸ਼ਲ ਮੀਡੀਆ ਰਾਹੀਂ ਟੇਬਨਾਈਨ, ਘੰਡੂਰੀਆ, ਬੋਰਜ ਕਾਲਾਉਈਆ, ਸਵਾਨੇ, ਜਮੇਜਮੇ, ਸ਼ਕਰਾ, ਸੁਲਤਾਨੀਆ ਅਤੇ ਦੇਰ ਕਿਫਾ ਸਣੇ ਕਈ ਹੋਰ ਇਲਾਕਿਆਂ ਨੂੰ ਤੁਰੰਤ ਖਾਲੀ ਕਰਨ ਦੇ ਆਦੇਸ਼ ਦਿੱਤੇ ਹਨ। ਇਜ਼ਰਾਈਲੀ ਫੌਜ ਨੇ ਕਿਹਾ ਕਿ ਉਨ੍ਹਾਂ ਦਾ ਇਰਾਦਾ ਆਮ ਨਾਗਰਿਕਾਂ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਹੈ, ਪਰ ਜੋ ਕੋਈ ਵੀ ਹਿਜ਼ਬੁੱਲਾ ਦੇ ਲੜਾਕਿਆਂ, ਉਨ੍ਹਾਂ ਦੇ ਹਥਿਆਰਾਂ ਜਾਂ ਬੁਨਿਆਦੀ ਢਾਂਚੇ ਦੇ ਨੇੜੇ ਰਹੇਗਾ, ਉਸ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਇਜ਼ਰਾਈਲ ਨੇ ਦੋਸ਼ ਲਾਇਆ ਕਿ ਹਿਜ਼ਬੁੱਲਾ ਜੰਗਬੰਦੀ ਦਾ ਫਾਇਦਾ ਉਠਾ ਕੇ ਮੁੜ ਸਰਗਰਮ ਹੋ ਰਿਹਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਵਿਚੋਲਗੀ ਨਾਲ ਇਜ਼ਰਾਈਲ ਅਤੇ ਲਿਬਨਾਨ ਵਿਚਕਾਰ ਜੰਗਬੰਦੀ ਨੂੰ ਤਿੰਨ ਹਫ਼ਤਿਆਂ ਲਈ ਵਧਾਇਆ ਗਿਆ ਸੀ, ਪਰ ਇਸ ਵਾਧੇ ਦੇ ਬਾਵਜੂਦ, ਦੋਵਾਂ ਪਾਸਿਆਂ ਤੋਂ ਹਮਲੇ ਜਾਰੀ ਹਨ। ਇਜ਼ਰਾਈਲ ਨੇ ਮੰਗਲਵਾਰ ਨੂੰ ਦੱਖਣੀ ਲਿਬਨਾਨ ‘ਤੇ ਕਈ ਹਵਾਈ ਹਮਲੇ ਕੀਤੇ ਅਤੇ ਕਥਿਤ ਤੌਰ ‘ਤੇ ‘ਵਾਈਟ ਫਾਸਫੋਰਸ’ ਦੇ ਗੋਲੇ ਵੀ ਦਾਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ