Himachal Car Accident : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਊਨਾ ਜ਼ਿਲ੍ਹੇ ਦੇ ਚਿੰਤਪੁਰਨੀ ਇਲਾਕੇ ਵਿਚ ਪੰਜਾਬ ਦੇ ਸ਼ਰਧਾਲੂਆਂ ਦੀ ਇਕ ਕਾਰ ਡੂੰਘੀ ਖੱਡ ਵਿਚ ਡਿੱਗ ਗਈ। ਜਿਵੇਂ ਹੀ ਕਾਰ ਖੱਡ ਵਿਚ ਡਿੱਗੀ, ਉਸ ਵਿਚ ਅੱਗ ਲੱਗ ਗਈ। ਇਸ ਹਾਦਸੇ ਵਿੱਚ ਤਿੰਨ ਲੋਕ ਜ਼ਿੰਦਾ ਸੜ ਗਏ, ਜਦੋਂ ਕਿ ਇੱਕ ਵਿਅਕਤੀ ਹਾਦਸੇ ਦੌਰਾਨ ਬਾਹਰ ਡਿੱਗ ਗਿਆ ਅਤੇ ਉਸਦੀ ਵੀ ਮੌਤ ਹੋ ਗਈ।
ਦਰਅਸਲ ‘ਚ ਕਾਰ ਅਚਾਨਕ ਕਾਬੂ ਤੋਂ ਬਾਹਰ ਹੋ ਗਈ। ਕਾਰ (ਪੀਬੀ 10K 7531) ਵਿੱਚ ਸਵਾਰ ਸਾਰੇ ਲੋਕ ਤਾਜਪੁਰ ਰੋਡ ਲੁਧਿਆਣਾ ਦੇ ਰਹਿਣ ਵਾਲੇ ਸਨ। ਇਹ ਸਾਰੇ ਮਾਤਾ ਚਿੰਤਪੁਰਨੀ ਮੰਦਰ ਦੇ ਦਰਸ਼ਨ ਕਰਨ ਆਏ ਸਨ। ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਮੌਕੇ ‘ਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਨੇੜਲੇ ਲੋਕ ਮਦਦ ਲਈ ਦੌੜੇ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕਾਰ ਦਾ ਟਾਇਰ ਫਟਣ ਤੋਂ ਬਾਅਦ ਵਾਪਰਿਆ। ਟਾਇਰ ਫਟਣ ਕਾਰਨ ਕਾਰ ਕਾਬੂ ਤੋਂ ਬਾਹਰ ਹੋ ਗਈ ਅਤੇ ਲਗਭਗ 150 ਫੁੱਟ ਡੂੰਘੀ ਖੱਡ ਵਿਚ ਡਿੱਗ ਗਈ। ਜਿਵੇਂ ਹੀ ਕਾਰ ਡਿੱਗੀ, ਉਸ ਵਿਚ ਅੱਗ ਲੱਗ ਗਈ। ਹਾਦਸੇ ਵਿਚ ਗੱਡੀ ਵਿਚ ਸਵਾਰ ਲੋਕਾਂ ਦੀਆਂ ਲਾਸ਼ਾਂ ਵੀ ਸੜ ਗਈਆਂ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਪਾਣੀ ਛਿੜਕ ਕੇ ਅੱਗ ਬੁਝਾਈ ਅਤੇ ਕਾਰ ਵਿਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ।
ਜਾਣਕਾਰੀ ਅਨੁਸਾਰ ਇਹ ਸ਼ਰਧਾਲੂਆਂ ਦੀ ਕਾਰ ਸੀ ,ਜਿਸ ‘ਚ ਚਾਰ ਲੋਕ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਸਟੇਸ਼ਨ ਅਫ਼ਸਰ ਜੈਰਾਮ ਸ਼ਰਮਾ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਜਿਸ ਇਲਾਕੇ ਵਿੱਚ ਹਾਦਸਾ ਹੋਇਆ ਉਹ ਬਲੈਕ ਸਪਾਟ ਸੀ, ਇਥੇ ਸੜਕ ਦਾ ਇੱਕ ਟੁੱਟਿਆ ਹੋਇਆ ਹਿੱਸਾ ਸੀ, ਇਥੋਂ ਹੇਠਾਂ ਵੱਲ ਇੱਕ ਡੂੰਘੀ ਖੱਡ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ