Three Punjabi Death New Zealand: ਵਿਦੇਸ਼ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਪਿੰਡਾਂ ਵਿੱਚ ਬੈਣ ਪੈ ਗਏ। ਦੱਸ ਦੇਈਏ ਕਿ ਨਿਊਜ਼ੀਲੈਂਡ ਦੇ ਸਟੇਟ ਹਾਈਵੇ ਨੰਬਰ-1 ‘ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 3 ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਇਹ ਹਾਦਸਾ ਡੈਜ਼ਰਟ ਰੋਡ ‘ਤੇ ਰੰਗੀਪੋ ਅਤੇ ਵਾਈਓਰੂ ਦੇ ਵਿਚਕਾਰ ਉਸ ਸਮੇਂ ਵਾਪਰਿਆ ਜਦੋਂ ਨੌਜਵਾਨਾਂ ਦੀ ਕਾਰ ਦੀ ਟੱਕਰ ਇੱਕ ਤੇਲ ਦੇ ਟੈਂਕਰ ਨਾਲ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨੋਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਦੋਸਤ ਨੂੰ ਮਿਲ ਕੇ ਵਾਪਸ ਪਰਤ ਰਹੇ ਸਨ ਨੌਜਵਾਨ
ਜਾਣਕਾਰੀ ਅਨੁਸਾਰ, ਮ੍ਰਿਤਕਾਂ ਦੀ ਪਛਾਣ ਮਨਜਿੰਦਰ ਸਿੰਘ (38) ਵਾਸੀ ਪਿੰਡ ਗੁਣਾਚੌਰ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ), ਵਰਿੰਦਰਪਾਲ ਸਿੰਘ ਅਤੇ ਸੰਦੀਪ ਸਿੰਘ (ਦੋਵੇਂ ਉੱਤਰਾਖੰਡ ਨਿਵਾਸੀ) ਵਜੋਂ ਹੋਈ ਹੈ। ਮਨਜਿੰਦਰ ਸਿੰਘ ਆਪਣੇ ਦੋਸਤਾਂ ਨਾਲ ਵਲਿੰਗਟਨ ਵਿਖੇ ਇਕ ਮਿੱਤਰ ਨੂੰ ਮਿਲਣ ਤੋਂ ਬਾਅਦ ਰਾਤ 12 ਵਜੇ ਦੇ ਕਰੀਬ ਟੌਰੰਗਾ ਵਾਪਸ ਆਪਣੇ ਘਰ ਜਾ ਰਹੇ ਸਨ, ਜਦੋਂ ਰਸਤੇ ਵਿਚ ਇਹ ਕਹਿਰ ਵਾਪਰ ਗਿਆ। ਵਰਿੰਦਰਪਾਲ ਅਤੇ ਸੰਦੀਪ ਸਿੰਘ ਆਪਸ ਵਿਚ ਰਿਸ਼ਤੇਦਾਰ ਦੱਸੇ ਜਾਂਦੇ ਹਨ।
6 ਮਹੀਨੇ ਪਹਿਲਾਂ ਹੀ ਨਿਊਜ਼ੀਲੈਂਡ ਪਹੁੰਚਿਆ ਸੀ ਪਰਿਵਾਰ
ਇਸ ਹਾਦਸੇ ਨੇ ਗੁਣਾਚੌਰ ਨਿਵਾਸੀ ਮਨਜਿੰਦਰ ਸਿੰਘ ਦੇ ਪਰਿਵਾਰ ਨੂੰ ਗਹਿਰਾ ਸਦਮਾ ਦਿੱਤਾ ਹੈ। ਮਨਜਿੰਦਰ ਦੀ ਪਤਨੀ ਅਤੇ ਦੋ ਛੋਟੇ ਬੱਚੇ ਮਹਿਜ਼ 6 ਮਹੀਨੇ ਪਹਿਲਾਂ ਹੀ ਪਿੰਡ ਗੁਣਾਚੌਰ ਤੋਂ ਵਰਕ ਪਰਮਿਟ ‘ਤੇ ਨਿਊਜ਼ੀਲੈਂਡ ਗਏ ਸਨ। ਇਸ ਮੰਦਭਾਗੀ ਘਟਨਾ ਕਾਰਨ ਪਿੰਡ ਅਤੇ ਇਲਾਕੇ ਵਿਚ ਮਾਤਮ ਪਸਰ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ