IndiGo flight Blast : ਹੈਦਰਾਬਾਦ ਤੋਂ ਚੰਡੀਗੜ੍ਹ ਆਈ ਇੰਡੀਗੋ ਦੀ ਫਲਾਈਟ ਵਿੱਚ ਜ਼ੋਰਦਾਰ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਹੈ। ਜਾਣਕਾਰੀ ਮੁਤਾਬਕ ਇਹ ਧਮਾਕਾ ਇੱਕ ਯਾਤਰੀ ਦੇ ਹੈਂਡ ਬੈਗ ਵਿੱਚ ਰੱਖੇ ਪਾਵਰ ਬੈਂਕ ਦੇ ਫਟਣ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ਏਅਰਪੋਰਟ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ। ਯਾਤਰੀਆਂ ਨੂੰ ਤੁਰੰਤ ਜਹਾਜ਼ ਤੋਂ ਉਤਾਰ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਧਮਾਕੇ ਕਾਰਨ ਕਰੀਬ 4 ਤੋਂ 5 ਯਾਤਰੀਆਂ ਦੀ ਹਾਲਤ ਵਿਗੜ ਗਈ, ਜਿਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਫਿਲਹਾਲ ਪ੍ਰਸ਼ਾਸਨ ਜਾਂ ਏਅਰਲਾਈਨ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ਪਰ ਮੌਕੇ ‘ਤੇ ਸੁਰੱਖਿਆ ਕਰਮਚਾਰੀ ਅਤੇ ਜਾਂਚ ਟੀਮਾਂ ਪਹੁੰਚ ਚੁੱਕੀਆਂ ਹਨ। ਇਹ ਪਾਵਰ ਬੈਂਕ ਇੱਕ ਬੈਗ ਵਿੱਚ ਰੱਖਿਆ ਹੋਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਸੂਤਰਾਂ ਅਨੁਸਾਰ ਜਦੋਂ ਫਲਾਈਟ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ‘ਤੇ ਲੈਂਡ ਹੋਈ ਤਾਂ ਅਚਾਨਕ ਇੱਕ ਯਾਤਰੀ ਦੇ ਬੈਗ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ। ਇਸ ਤੋਂ ਬਾਅਦ ਬੈਗ ਵਿੱਚ ਮੌਜੂਦ ਪਾਵਰ ਬੈਂਕ ‘ਚ ਬਲਾਸਟ ਹੋ ਗਿਆ। ਏਅਰ ਹੋਸਟੈੱਸ ਨੇ ਜਲਦੀ ਕਾਰਵਾਈ ਕਰਦਿਆਂ ਅੱਗ ਬੁਝਾਊ ਯੰਤਰ ਨਾਲ ਅੱਗ ਬੁਝਾ ਦਿੱਤੀ। ਇਸ ਹਾਦਸੇ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।
ਜਹਾਜ਼ ਦੇ ਅੰਦਰ ਧੂੰਆਂ ਫੈਲਣ ਕਾਰਨ ਯਾਤਰੀਆਂ ਵਿੱਚ ਭਾਜੜਾਂ ਪੈ ਗਈਆਂ ਅਤੇ ਹਰ ਕੋਈ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗਾ। ਸਾਰੇ ਯਾਤਰੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਟਰਮੀਨਲ ਤੱਕ ਪਹੁੰਚਾਇਆ ਗਿਆ, ਜਿੱਥੇ ਏਅਰਲਾਈਨ ਦੀ ਟੀਮ ਉਨ੍ਹਾਂ ਦੀ ਸਹਾਇਤਾ ਵਿੱਚ ਜੁਟੀ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਹੈਦਰਾਬਾਦ ਤੋਂ ਆਇਆ ਸੀ। ਹੈਦਰਾਬਾਦ ਤੋਂ ਚੰਡੀਗੜ੍ਹ ਪਹੁੰਚੀ ਇੰਡੀਗੋ ਦੀ ਫਲਾਈਟ 6E 108 ਵਿੱਚ ਇੱਕ ਯਾਤਰੀ ਦਾ ਪਾਵਰ ਬੈਂਕ ਫਟ ਗਿਆ। ਘਟਨਾ ਉਸ ਸਮੇਂ ਹੋਈ ਜਦੋਂ ਫਲਾਈਟ ਏਅਰਪੋਰਟ ‘ਤੇ ਖੜ੍ਹੀ ਸੀ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਹਾਜ਼ ਨੂੰ ਤੁਰੰਤ ਖਾਲੀ ਕਰਵਾਇਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਸੂਚਨਾ ਦਿੱਤੀ ਗਈ।
ਹੋਰ ਪੜ੍ਹੋ