Cabinet Minister Gunner Arrest: ਸਿਆਸੀ ਹਲਚਲ ਵਿਚਾਲੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉਡਾ ਦਿੱਤੇ। ਦਰਅਸਲ, ਪੁਲਿਸ ਵੱਲੋਂ ਕੈਬਨਿਟ ਮੰਤਰੀ ਦੇ ਗਨਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਵਿਆਹ ਦਾ ਝਾਂਸਾ ਦੇ ਕੇ ਇੱਕ ਔਰਤ ਨਾਲ ਚਾਰ ਸਾਲਾਂ ਤੱਕ ਜਿਨਸੀ ਸ਼ੋਸ਼ਣ ਕਰਨ ਅਤੇ ਗਰਭਪਾਤ ਕਰਵਾਉਣ ਦੇ ਦੋਸ਼ ‘ਚ ਉੱਤਰ ਪ੍ਰਦੇਸ਼ ਸਰਕਾਰ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਰਾਜਭਰ ਦੇ ਗਨਰ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ।
ਸਾਰਨਾਥ ਥਾਣਾ ਮੁਖੀ ਪੰਕਜ ਕੁਮਾਰ ਤ੍ਰਿਪਾਠੀ ਨੇ ਦੱਸਿਆ ਕਿ ਥਾਣਾ ਖੇਤਰ ਦੀ ਰਹਿਣ ਵਾਲੀ ਇਕ ਔਰਤ ਨੇ ਮਿਰਜਾਪੁਰ ਦੇ ਰਹਿਣ ਵਾਲੇ ਸਿਪਾਹੀ ਅਤੇ ਪ੍ਰਦੇਸ਼ ਦੇ ਪੰਚਾਇਤੀ ਰਾਜ ਅਤੇ ਘੱਟ ਗਿਣਤੀ ਕਲਿਆਣ ਮੰਤਰੀ ਓਮ ਪ੍ਰਕਾਸ਼ ਰਾਜਭਰ ਦੇ ਗਨਰ ਪ੍ਰਸ਼ਾਂਤ ਰਾਏ ‘ਤੇ ਵਿਆਹ ਦਾ ਝਾਂਸਾ ਦੇ ਕੇ ਜਿਨਸੀ ਸ਼ੋਸ਼ਣ ਅਤੇ ਗਰਭਪਾਤ ਕਰਵਾਏ ਜਾਣ ਦਾ ਦੋਸ਼ ਲਗਾਇਆ ਹੈ।
ਮੁਕੱਦਮਾ ਦਰਜ ਕਰਕੇ ਕੀਤਾ ਗ੍ਰਿਫ਼ਤਾਰ
ਤ੍ਰਿਪਾਠੀ ਅਨੁਸਾਰ, ਔਰਤ ਨੇ ਸ਼ਿਕਾਇਤ ‘ਚ ਕਿਹਾ ਹੈ ਕਿ ਸਾਰਨਾਥ ਦੇ ਬੇਨੀਪੁਰ ‘ਚ ਕਿਰਾਏ ‘ਤੇ ਰਹਿਣ ਵਾਲੇ ਰਾਏ ਨਾਲ ਉਸ ਦੇ ਪਿਛਲੇ 4 ਸਾਲਾਂ ਤੋਂ ਪ੍ਰੇਮ ਸੰਬੰਧ ਸਨ ਅਤੇ ਇਸ ਦੌਰਾਨ ਉਸ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾਏ। ਤ੍ਰਿਪਾਠੀ ਅਨੁਸਾਰ, ਔਰਤ ਦਾ ਕਹਿਣਾ ਹੈ ਕਿ ਉਹ 2 ਸਾਲ ਪਹਿਲਾਂ ਰਾਏ ਨਾਲ ਰਹਿਣ ਲੱਗੀ ਅਤੇ ਇਸ ਦੌਰਾਨ ਉਹ 2 ਵਾਰ ਗਰਭਵਤੀ ਵੀ ਹੋਈ ਪਰ ਦੋਵੇਂ ਵਾਰ ਉਸ ਦਾ ਗਰਭਪਾਤ ਕਰਵਾ ਦਿੱਤਾ। ਥਾਣਾ ਮੁਖੀ ਨੇ ਦੱਸਿਆ ਕਿ ਔਰਤ ਦਾ ਦੋਸ਼ ਹੈ ਕਿ ਇਸ ਵਿਚ ਪ੍ਰਸ਼ਾਂਤ ਨੇ ਅਪ੍ਰੈਲ ਮਹੀਨੇ ਗੁਪਤ ਤਰੀਕੇ ਨਾਲ ਕਿਸੇ ਹੋਰ ਔਰਤ ਨਾਲ ਵਿਆਹ ਕਰਵਾ ਲਿਆ। ਤ੍ਰਿਪਾਠੀ ਨੇ ਦੱਸਿਆ ਕਿ ਦੋਸ਼ੀ ਕਾਂਸਟੇਬਲ ਪ੍ਰਸ਼ਾਂਤ ਰਾਏ ਗਾਜੀਪੁਰ ‘ਚ ਤਾਇਨਾਤ ਹੈ ਅਤੇ 2 ਸਾਲਾਂ ਤੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਰਾਜਭਰ ਦੀ ਸੁਰੱਖਿਆ ਡਿਊਟੀ ‘ਤੇ ਹੈ। ਉਨ੍ਹਾਂ ਦੱਸਿਆ ਕਿ ਰਾਏ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
2018 ਵਿੱਚ ਭਰਤੀ ਹੋਇਆ ਸੀ ਦੋਸ਼ੀ ਪ੍ਰਸ਼ਾਂਤ
ਪ੍ਰਸ਼ਾਂਤ ਰਾਏ ਸਾਲ 2018 ਵਿੱਚ ਉੱਤਰ ਪ੍ਰਦੇਸ਼ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਇਆ ਸੀ। ਉਸਨੂੰ ਗਾਜ਼ੀਪੁਰ ਪੁਲਿਸ ਲਾਈਨਜ ਵਿੱਚ ਤਾਇਨਾਤ ਕੀਤਾ ਗਿਆ ਸੀ, ਜਿੱਥੋਂ ਉਸਨੂੰ ਕੈਬਨਿਟ ਮੰਤਰੀ ਓਮ ਪ੍ਰਕਾਸ਼ ਰਾਜਭਰ ਦੀ ਸੁਰੱਖਿਆ ਲਈ ਗਨਰ ਵਜੋਂ ਨਿਯੁਕਤ ਕੀਤਾ ਗਿਆ ਸੀ। ਇੱਕ ਰੱਖਿਅਕ ਤੋਂ ਸ਼ਿਕਾਰੀ ਬਣਨ ਵਾਲੇ ਇਸ ਕਾਂਸਟੇਬਲ ਦੀਆਂ ਕਾਰਵਾਈਆਂ ਨੇ ਪੁਲਿਸ ਵਿਭਾਗ ਦੀ ਛਵੀ ਨੂੰ ਖਰਾਬ ਕੀਤਾ ਹੈ। ਫਿਲਹਾਲ, ਪੁਲਿਸ ਨੇ ਦੋਸ਼ੀ ਨੂੰ ਜੇਲ੍ਹ ਭੇਜ ਦਿੱਤਾ ਹੈ ਅਤੇ ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ