Horrible Incident: ਇੱਕ ਨਿੱਜੀ ਸਕੂਲ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ਾਸਨ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਸਕੂਲ ਦੀ ਛੱਤ ਡਿੱਗਣ ਕਾਰਨ ਘੱਟੋ-ਘੱਟ ਚਾਰ ਸਕੂਲੀ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਹ ਘਟਨਾ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਡੇਰਾ ਗਾਜ਼ੀ ਖਾਨ ਜ਼ਿਲੇ ਵਿੱਚ ਇੱਕ ਨਿੱਜੀ ਸਕੂਲ ਵਿੱਚ ਵਾਪਰੀ। ਇਸ ਘਟਨਾ ਨੇ ਲਾਹੌਰ ਤੋਂ ਲਗਭਗ 400 ਕਿਲੋਮੀਟਰ ਦੂਰ ਸਥਿਤ ਇੱਕ ਪਿੰਡ ‘ਚ ਹੜਕੰਪ ਮੱਚ ਗਿਆ।
ਬੱਚਿਆਂ ਸਣੇ ਸਕੂਲ ਅਧਿਆਪਕ ਵੀ ਜ਼ਖਮੀ
ਪੰਜਾਬ ਐਮਰਜੈਂਸੀ ਸਰਵਿਸਿਜ਼ ਰੇਸਕਿਊ 1122 ਦੇ ਅਨੁਸਾਰ, ਜਿਸ ਸਮੇਂ ਕਲਾਸਰੂਮ ਦੀ ਛੱਤ ਡਿੱਗੀ, ਉਸ ਸਮੇਂ ਉੱਥੇ ਕਈ ਬੱਚੇ ਮੌਜੂਦ ਸਨ। ਰੇਸਕਿਊ ਟੀਮਾਂ ਨੇ ਮਲਬੇ ‘ਚੋਂ ਚਾਰ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ, ਜਦਕਿ 14 ਜ਼ਖਮੀ ਵਿਦਿਆਰਥੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਇਸ ਹਾਦਸੇ ‘ਚ ਇੱਕ ਅਧਿਆਪਕ ਨੂੰ ਵੀ ਜ਼ਖਮੀ ਹਾਲਤ ‘ਚ ਬਚਾਇਆ ਗਿਆ ਹੈ।
ਰੇਸਕਿਊ 1122 ਦੇ ਬੁਲਾਰੇ ਨੇ ਇੱਕ ਬਿਆਨ ‘ਚ ਦੱਸਿਆ ਕਿ ਰਾਹਤ ਕਾਰਜ ਅਜੇ ਵੀ ਜਾਰੀ ਹਨ ਕਿਉਂਕਿ ਮਲਬੇ ਹੇਠ ਹੋਰ ਬੱਚਿਆਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਖਦਸ਼ਾ ਜਤਾਇਆ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਕੁਝ ਜ਼ਖਮੀ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਇਸ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ