Jalandhar News: ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਹੁਣ ਜਲੰਧਰ ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਗੁਰਮੀਤ ਰਾਮ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਬਲਬੀਰ ਸਿੰਘ ਨੂੰ ਥਾਣਾ ਲਾਂਬੜਾ ਦਾ ਐੱਸ. ਐੱਚ. ਓ. ਲਾਇਆ ਗਿਆ ਹੈ। ਐੱਸ. ਐੱਚ. ਓ. ਬਲਬੀਰ ਸਿੰਘ ਇਸ ਤੋਂ ਪਹਿਲਾਂ ਵੀ ਥਾਣਾ ਲਾਂਬੜਾ ਵਿਚ ਬਤੌਰ ਐੱਸ. ਐੱਚ. ਓ. ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਇਸ ਦੌਰਾਨ ਉਨ੍ਹਾਂ ਕਈ ਗੰਭੀਰ ਮਾਮਲਿਆਂ ਨੂੰ ਹੱਲ ਕੀਤਾ ਸੀ।
ਐੱਸ. ਐੱਚ. ਓ. ਬਲਬੀਰ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਲਾਅ ਐਂਡ ਆਰਡਰ (ਕਾਨੂੰਨ ਵਿਵਸਥਾ) ਨੂੰ ਬਰਕਰਾਰ ਰੱਖਣਾ ਅਤੇ ਇਸ ਦੇ ਨਾਲ ਹੀ ਨਸ਼ਾ ਵੇਚਣ ਵਾਲਿਆਂ ਦੀ ਨਕੇਲ ਕੱਸਣੀ ਹੈ ਤਾਂ ਜੋ ਇਲਾਕੇ ਵਿਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦਿਹਾਤੀ ਦੇ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਦੀ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਨੂੰ ਹੋਰ ਵੀ ਸਖ਼ਤੀ ਨਾਲ ਲਾਗੂ ਕਰਵਾਉਣਗੇ। ਸਬ-ਇੰਸਪੈਕਟਰ ਗੁਰਮੀਤ ਰਾਮ ਨੂੰ ਈ. ਓ. ਡਬਲਿਊ. ਵਿੰਗ ਵਿਚ ਬਤੌਰ ਇੰਚਾਰਜ ਲਾਇਆ ਗਿਆ ਹੈ।
15 ਅਧਿਕਾਰੀਆਂ ਦੇ ਹੋਏ ਤਬਾਦਲੇ
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ 15 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਇਨ੍ਹਾਂ ਤਬਾਦਲਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਕਪੂਰਥਲਾ ਸਕਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਜਲੰਧਰ ਤੇਜਦੀਪ ਸਿੰਘ ਸੈਣੀ ਅਤੇ ਹੋਰ ਸ਼ਾਮਲ ਹਨ। ਇਸ ਤੋਂ ਪਹਿਲਾਂ ਵੀ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ