Punjab 'ਚ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, ਪਿਸਤੌਲਾਂ, ਕਾਰਤੂਸਾਂ ਤੇ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ 

Must read


Amritsar Drug Module Busted : ਪੰਜਾਬ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਇੱਕ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ 2 ਕਿਲੋ 225 ਗ੍ਰਾਮ ਹੈਰੋਇਨ, 6 ਆਧੁਨਿਕ ਪਿਸਤੌਲਾਂ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਅੰਤਰਰਾਸ਼ਟਰੀ ਨੈੱਟਵਰਕ ਨਾਲ ਜੁੜੇ ਹੋ ਸਕਦੇ ਹਨ ਤਾਰ

ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ। ਉਹ ਉਨ੍ਹਾਂ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਪੰਜਾਬ ਵਿੱਚ ਸਰਗਰਮ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਸ ਨੈੱਟਵਰਕ ਦੇ ਤਾਰ ਅੰਤਰਰਾਸ਼ਟਰੀ ਤਸਕਰੀ ਗਿਰੋਹਾਂ ਨਾਲ ਵੀ ਜੁੜੇ ਹੋ ਸਕਦੇ ਹਨ, ਜਿਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਸੰਗਠਿਤ ਅਪਰਾਧ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ

ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰ ਅਤੇ ਡਰੱਗ ਤਸਕਰੀ ਮੋਡੀਊਲ ਦਾ ਭੰਡਾਫੋੜ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ ਕਰ ਰਹੀ ਹੈ।

ਅੰਮ੍ਰਿਤਸਰ ਵਿੱਚ ਐਫਆਈਆਰ ਦਰਜ

ਮਾਮਲੇ ਸਬੰਧੀ ਥਾਣਾ ਛੇਹਰਟਾ ਅਤੇ ਥਾਣਾ ਕੈਂਟੋਨਮੈਂਟ, ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀਆਂ ਅੱਗੇ ਅਤੇ ਪਿੱਛੇ ਦੀਆਂ ਕੜੀਆਂ ਜੋੜਨ ਵਿੱਚ ਜੁਟੀ ਹੋਈ ਹੈ ਤਾਂ ਜੋ ਇਸ ਗਿਰੋਹ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ।

ਹੋ ਸਕਦੇ ਹਨ ਹੋਰ ਵੱਡੇ ਖੁਲਾਸੇ

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ। ਅਜਿਹੇ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਲਈ ਹਰ ਸੰਭਵ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਕੇਸ ਨਾਲ ਜੁੜੇ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।



News Source link

- Advertisement -

More articles

- Advertisement -

Latest article