33.7 C
Patiāla
Wednesday, July 22, 2026

 Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਕਿਹਾ- 15 ਸਾਲਾਂ ਤੋਂ ਕੋਈ…

Must read


Balwant Singh Rajoana News : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿੱਚ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਆਪਣੀ ਲੰਬਿਤ ਦਇਆ ਪਟੀਸ਼ਨ ਅਤੇ ਮਾਮਲੇ ਵਿੱਚ ਹੋ ਰਹੀ ਦੇਰੀ ‘ਤੇ ਸਵਾਲ ਉਠਾਏ ਹਨ।

ਰਾਜੋਆਣਾ ਨੇ ਕਿਹਾ ਕਿ ਅਦਾਲਤ ਵੱਲੋਂ ਸੁਣਾਈ ਗਈ ਫਾਂਸੀ ਦੀ ਸਜ਼ਾ ਨੂੰ ਉਨ੍ਹਾਂ ਨੇ ਸਵੀਕਾਰ ਕੀਤਾ ਸੀ। ਉਨ੍ਹਾਂ ਦੱਸਿਆ ਕਿ 31 ਮਾਰਚ 2012 ਨੂੰ ਚੰਡੀਗੜ੍ਹ ਦੀ ਸੈਸ਼ਨ ਅਦਾਲਤ ਨੇ ਉਨ੍ਹਾਂ ਦੀ ਫਾਂਸੀ ਲਈ ਡੈੱਥ ਵਾਰੰਟ ਵੀ ਜਾਰੀ ਕੀਤਾ ਸੀ। ਰਾਜੋਆਣਾ ਮੁਤਾਬਕ ਉਨ੍ਹਾਂ ਨੇ ਆਪਣਾ ਸੰਘਰਸ਼ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਕਰ ਦਿੱਤਾ ਸੀ।

15 ਸਾਲਾਂ ਤੋਂ ਕੋਈ ਫੈਸਲਾ ਨਹੀਂ

ਪੱਤਰ ਵਿੱਚ ਉਨ੍ਹਾਂ ਲਿਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਲਗਾਤਾਰ ਉਨ੍ਹਾਂ ਦੇ ਕੇਸ ਦੀ ਪੈਰਵੀ ਕਰ ਰਹੀ ਹੈ ਪਰ ਉਨ੍ਹਾਂ ਦੀ ਅਪੀਲ ‘ਤੇ ਪਿਛਲੇ 15 ਸਾਲਾਂ ਤੋਂ ਕੋਈ ਫੈਸਲਾ ਨਹੀਂ ਹੋਇਆ। ਉਨ੍ਹਾਂ ਇਸ ਨੂੰ ਸਿੱਖ ਸੰਸਥਾਵਾਂ ਦਾ ਅਪਮਾਨ ਦੱਸਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਪੀਲ ਵਾਪਸ ਲੈਣ ਸਬੰਧੀ ਹੁਕਮ ਜਾਰੀ ਕਰਨ ਦੀ ਮੰਗ ਕੀਤੀ ਹੈ।

ਆਪਣੇ ਕੀਤੇ ਕੰਮ ਦੀ ਜ਼ਿੰਮੇਵਾਰੀ ਸਵੀਕਾਰ ਕੀਤੀ

ਰਾਜੋਆਣਾ ਨੇ ਸਵਾਲ ਕੀਤਾ ਕਿ ਆਖ਼ਿਰ ਕਿਹੜਾ ਸਿੱਖ ਸਿਧਾਂਤ ਜਾਂ ਪਰੰਪਰਾ ਉਨ੍ਹਾਂ ਨੂੰ ਇੰਨਾ ਲੰਮਾ ਸਮਾਂ ਸਰਕਾਰ ਅੱਗੇ ਅਪੀਲ ਲੰਬਿਤ ਰੱਖਣ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 31 ਸਾਲ ਪਹਿਲਾਂ ਉਨ੍ਹਾਂ ਨੇ ਅਦਾਲਤ ਵਿੱਚ ਸੱਚ ਬੋਲਦਿਆਂ ਆਪਣੇ ਕੀਤੇ ਕੰਮ ਦੀ ਜ਼ਿੰਮੇਵਾਰੀ ਸਵੀਕਾਰ ਕੀਤੀ ਸੀ ਪਰ ਇੰਨੇ ਸਾਲਾਂ ਬਾਅਦ ਵੀ ਉਨ੍ਹਾਂ ਦੇ ਮਾਮਲੇ ਵਿੱਚ ਅੰਤਿਮ ਫੈਸਲਾ ਨਹੀਂ ਹੋਇਆ।

ਮੁਲਾਕਾਤ ਲਈ ਸਮਾਂ ਨਾ ਮਿਲਣ ‘ਤੇ ਵੀ ਸਵਾਲ

ਉਨ੍ਹਾਂ ਪੱਤਰ ਵਿੱਚ ਮੰਗ ਕੀਤੀ ਕਿ ਭਾਜਪਾ ਦੇ ਪ੍ਰਮੁੱਖ ਸਿੱਖ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਕੇ ਪੁੱਛਿਆ ਜਾਵੇ ਕਿ ਛੇ ਮਹੀਨਿਆਂ ਵਿੱਚ ਹੋਣ ਵਾਲਾ ਫੈਸਲਾ 15 ਸਾਲ ਬਾਅਦ ਵੀ ਲੰਬਿਤ ਕਿਉਂ ਹੈ। ਉਨ੍ਹਾਂ 2019 ਵਿੱਚ ਜਾਰੀ ਨੋਟੀਫਿਕੇਸ਼ਨ ਨੂੰ ਅਜੇ ਤੱਕ ਲਾਗੂ ਨਾ ਕਰਨ ਅਤੇ ਪੰਜ ਮੈਂਬਰੀ ਕਮੇਟੀ ਨੂੰ ਮੁਲਾਕਾਤ ਦਾ ਸਮਾਂ ਨਾ ਦੇਣ ‘ਤੇ ਵੀ ਸਵਾਲ ਚੁੱਕੇ ਹਨ।

ਜਲਦ ਅਤੇ ਠੋਸ ਫੈਸਲੇ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਜਲਦ ਅਤੇ ਠੋਸ ਫੈਸਲਾ ਚਾਹੁੰਦੇ ਹਨ ਤਾਂ ਜੋ ਉਨ੍ਹਾਂ ਦੇ ਪੱਤਰ ਵੀ ਸੁਪਰੀਮ ਕੋਰਟ ਵਿੱਚ ਪਈਆਂ 41 ਤਾਰੀਖਾਂ ਵਾਂਗ ਸਿਰਫ਼ ਇਤਿਹਾਸ ਬਣ ਕੇ ਨਾ ਰਹਿ ਜਾਣ।



News Source link

- Advertisement -

More articles

- Advertisement -

Latest article