ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ

Must read


Amritsar News: ਅੰਮ੍ਰਿਤਸਰ ਦੇ 85 ਮੁਹੱਲਾ ਕਲੀਨਿਕਾਂ ਵਿੱਚ ਤਾਇਨਾਤ ਸਟਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਚਲਾ ਗਿਆ ਹੈ। ਮੁਲਾਜ਼ਮਾਂ ਦੀ ਹੜਤਾਲ ਕਾਰਨ ਅੱਜ ਜ਼ਿਲ੍ਹੇ ਦੇ 6000 ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਨਹੀਂ ਮਿਲੀਆਂ।

ਆਮ ਆਦਮੀ ਕਲੀਨਿਕ ਸਾਂਝਾ ਫਰੰਟ ਪੰਜਾਬ ਦੇ ਆਗੂਆਂ ਅੰਕੁਸ਼ ਖੋਖਰ, ਰੋਤੇਸ਼ ਭਗਤ ਆਦਿ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਨੂੰ ਸਰਕਾਰੀ ਕਰਮਚਾਰੀਆਂ ਵਾਂਗ ਪੱਕੀ ਤਨਖਾਹ ਦਿੱਤੀ ਜਾਵੇ ਜਾਂ ਇੰਸੈਂਟਿਵ ਵਧਾਇਆ ਜਾਵੇ।

ਇਸ ਤੋਂ ਇਲਾਵਾ, ਸਥਾਈ ਕਰਮਚਾਰੀਆਂ ਨੂੰ ਦਿੱਤੇ ਜਾਣ ਵਾਲੇ ਲਾਭ ਆਮ ਆਦਮੀ ਕਲੀਨਿਕ ਦੇ ਸਟਾਫ਼ ਨੂੰ ਵੀ ਦਿੱਤੇ ਜਾਣ।



News Source link

- Advertisement -

More articles

- Advertisement -

Latest article