Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ…

Must read


Pradeep Rawat Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਇੰਡਸਟਰੀ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਮਾਤਮ ਪਸਰਿਆ ਹੋਇਆ ਹੈ। ਦਰਅਸਲ, ਮਸ਼ਹੂਰ ਅਦਾਕਾਰ ਪ੍ਰਦੀਪ ਰਾਵਤ ਦਾ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਅਦਾਕਾਰ ਯਸ਼ਪਾਲ ਸ਼ਰਮਾ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਲਿਖਿਆ, “ਪ੍ਰਦੀਪ ਰਾਵਤ ਸਾਡੇ ਗਜ਼ਨੀ, ਲਗਾਨ ਦਾ ਦੇਵਾ ਨਹੀਂ ਰਹਿਆ। ਰੈਸਟ ਇੰਨ ਪੀਸ।” ਉਨ੍ਹਾਂ ਨੇ ਇੱਕ ਉਦਾਸ ਇਮੋਜੀ ਵੀ ਲਗਾਇਆ।

ਇਸ ਜਾਨਲੇਵਾ ਬਿਮਾਰੀ ਨਾਲ ਜੂਝ ਰਹੇ ਸੀ
 
ਜਾਣਕਾਰੀ ਮੁਤਾਬਕ ਅਦਾਕਾਰ ਪਿਛਲੇ ਲੰਬੇ ਸਮੇਂ ਤੋਂ ਬਲੱਡ ਕੈਂਸਰ ਨਾਲ ਜੂਝ ਰਹੇ ਸਨ। ਇਹ ਵੀ ਦੱਸਿਆ ਜਾ ਰਿਹਾ ਕਿ ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ ਪ੍ਰਦੀਪ ਹਸਪਤਾਲ ਵਿੱਚ ਦਾਖਲ ਹੋਏ ਸਨ। ਉਨ੍ਹਾਂ ਦੇ ਕਰੀਅਰ ਦੀ ਗੱਲ ਕਰੀਏ ਤਾਂ 3 ਦਹਾਕੇ ਤੋਂ ਵੱਧ ਲੰਬੇ ਕਰੀਅਰ ਦੌਰਾਨ ਰਾਵਤ ਨੇ ਹਿੰਦੀ, ਤੇਲਗੂ, ਤਾਮਿਲ, ਕੰਨੜ ਅਤੇ ਮਲਿਆਲਮ ਸਮੇਂ ਕਈ ਭਾਸ਼ਾਵਾਂ ਦੀਆਂ ਫਿਲਮਾਂ ਵਿੱਚ ਕੰਮ ਕੀਤਾ। 

ਆਲ ਇੰਡੀਅਨ ਸਿਨੇ ਵਰਕਰਜ਼ ਐਸੋਸੀਏਸ਼ਨ (AICWA) ਨੇ ਮਰਹੂਮ ਅਦਾਕਾਰ ਪ੍ਰਦੀਪ ਰਾਵਤ ਦੇ ਦਿਹਾਂਤ ‘ਤੇ ਹਮਦਰਦੀ ਜਤਾਈ ਹੈ। ਐਸੋਸੀਏਸ਼ਨ ਨੇ ਇਕ ਬਿਆਨ ਵਿੱਚ ਕਿਹਾ, ਆਪਣੀ ਦਮਦਾਰ ਸਕ੍ਰੀਮ ਮੌਜੂਦਗੀ ਨਾਲ, ਉਨ੍ਹਾਂ ਨੇ ਬਾਲੀਵੁੱਡ ਦੇ ਕਈ ਦਿੱਗਜ ਕਮੇਡੀਅਨ ਅਤੇ ਅਦਾਕਾਰਾਂ ਨਾਲ ਕੁੱਝ ਸਭ ਤੋਂ ਯਾਦਗਾਰ ਵਿਲੇਨ ਵਾਲੇ ਕਿਰਦਾਰ ਨਿਭਾਏ। ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਅਹਿਮ ਯੋਗਦਾਰ ਨੂੰ ਫਿਲਮ ਪ੍ਰੇਮੀ ਪੀੜ੍ਹੀਆਂ ਤੱਕ ਯਾਦ ਰੱਖਣਗੇ। ਇਨ੍ਹਾਂ ਪ੍ਰਤਿਭਾਸ਼ਾਲੀ ਅਤੇ ਸਨਮਾਨਿਤ ਕਲਾਕਾਰ ਨੂੰ ਗੁਆਉਣਾ ਸੱਚਮੁੱਚ ਦਿਲ ਤੋੜਨ ਵਾਲਾ ਹੈ। ਪ੍ਰਮਾਤਮਾ ਉਨ੍ਹਾਂ ਦੇ ਆਤਮਾ ਨੂੰ ਸ਼ਾਂਤੀ ਦੇਵੇ।

Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...

ਖਲਨਾਇਕ ਦੇ ਕਿਰਦਾਰ ਨਾਲ ਮਸ਼ਹੂਰ ਹੋਏ

ਕਰੀਅਰ ‘ਤੇ ਨਜ਼ਰ ਮਾਰਿਏ ਤਾਂ, ਉਨ੍ਹਾਂ ਨੇ ਤੇਲਗੂ, ਹਿੰਦੀ ਅਤੇ ਤਾਮਿਲ ਸਿਨੇਮਾ ਵਿੱਚ ਕੰਮ ਕੀਤਾ। ਉਹ ਟੈਲੀਵਿਜ਼ਨ ਤੋਂ ਫਿਲਮਾਂ ਵੱਲ ਵਧੇ। ਉਹ ਆਪਣੀਆਂ ਖਲਨਾਇਕ ਭੂਮਿਕਾਵਾਂ ਲਈ ਜਾਣੇ ਜਾਂਦੇ ਹਨ। ਪ੍ਰਦੀਪ ਨੂੰ ਪਹਿਲੀ ਵਾਰ ਬੀ.ਆਰ. ਚੋਪੜਾ ਦੀ ਮਹਾਭਾਰਤ ਤੋਂ ਪਛਾਣ ਮਿਲੀ, ਜਿੱਥੇ ਉਨ੍ਹਾਂ ਨੇ ਅਸ਼ਵਥਾਮਾ ਦੀ ਭੂਮਿਕਾ ਨਿਭਾਈ। ਉਨ੍ਹਾਂ ਨੇ 2008 ਵਿੱਚ ਰਿਲੀਜ਼ ਹੋਈ ਆਮਿਰ ਖਾਨ ਅਤੇ ਅਸਿਨ ਦੀ ਫਿਲਮ ਵਿੱਚ ਖਲਨਾਇਕ ਗਜਨੀ ਦੀ ਭੂਮਿਕਾ ਨਿਭਾਈ ਸੀ। ਇਸ ਫਿਲਮ ਵਿੱਚ ਉਨ੍ਹਾਂ ਦੀ ਅਦਾਕਾਰੀ ਦੀ ਬਹੁਤ ਪ੍ਰਸ਼ੰਸਾ ਹੋਈ ਸੀ।



News Source link

- Advertisement -

More articles

- Advertisement -

Latest article