MP ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਨੂੰ ਲੈ ਕੇ ਪਿਤਾ ਤਰਸੇਮ ਸਿੰਘ ਨੇ ਦਿੱਤਾ ਵੱਡਾ ਬਿਆਨ ,ਜਾਣੋ ਕੀ ਕਿਹਾ 

Must read


Amritpal Singh Election : ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਛਪਾਰ ਮੇਲੇ ਦੌਰਾਨ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਜ਼ਰੂਰ ਲੜਨਗੇ।

ਤਰਸੇਮ ਸਿੰਘ ਨੇ ਸੰਭਾਵਨਾ ਜਤਾਈ ਕਿ ਅੰਮ੍ਰਿਤਪਾਲ ਸਿੰਘ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ। ਧੂਰੀ ਉਹ ਹਲਕਾ ਹੈ ,ਜਿੱਥੋਂ ਮੁੱਖ ਮੰਤਰੀ ਭਗਵੰਤ ਮਾਨ ਮੌਜੂਦਾ ਵਿਧਾਇਕ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਪਰਿਵਾਰ ਵਿੱਚੋਂ ਕੋਈ ਹੋਰ ਵਿਅਕਤੀ ਚੋਣ ਨਹੀਂ ਲੜੇਗਾ, ਪਰ ਅੰਮ੍ਰਿਤਪਾਲ ਸਿੰਘ ਚੋਣ ਮੈਦਾਨ ਵਿੱਚ ਜ਼ਰੂਰ ਉਤਰਨਗੇ। 

ਤਰਸੇਮ ਸਿੰਘ ਮੁਤਾਬਕ ਉਨ੍ਹਾਂ ਦੀ ਪਾਰਟੀ ਵੱਲੋਂ ਹੁਣ ਤੱਕ 35 ਤੋਂ ਵੱਧ ਵਿਧਾਨ ਸਭਾ ਹਲਕਿਆਂ ਵਿੱਚ ਹਲਕਾ ਇੰਚਾਰਜ ਨਿਯੁਕਤ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਕਈ ਪੰਥਕ ਜਥੇਬੰਦੀਆਂ ਨਾਲ ਗਠਜੋੜ ਨੂੰ ਲੈ ਕੇ ਵੀ ਗੱਲਬਾਤ ਚੱਲ ਰਹੀ ਹੈ।

‘ਪੰਜਾਬ ਦੇ ਲੋਕਾਂ ਦਾ ਪਿਆਰ ਅੰਮ੍ਰਿਤਪਾਲ ਨਾਲ’

ਤਰਸੇਮ ਸਿੰਘ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਪਿਆਰ ਅਤੇ ਸਮਰਥਨ ਅੰਮ੍ਰਿਤਪਾਲ ਸਿੰਘ ਦੇ ਨਾਲ ਹੈ। ਉਨ੍ਹਾਂ ਸਰਕਾਰ ’ਤੇ ਆਰੋਪ ਲਗਾਇਆ ਕਿ ਇਸੇ ਕਾਰਨ ਅੰਮ੍ਰਿਤਪਾਲ ਸਿੰਘ ਨੂੰ ਬਾਹਰ ਨਹੀਂ ਆਉਣ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾ ਰਹੇ ਹਨ ਅਤੇ ਪੰਜਾਬ ਦੇ ਹਿੱਤਾਂ ਦੀ ਗੱਲ ਕਰਦੇ ਹਨ।

AAP-BJP ਨਾਲ ਗਠਜੋੜ ਤੋਂ ਇਨਕਾਰ

ਤਰਸੇਮ ਸਿੰਘ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ਸਮੇਤ ਹੋਰ ਪਾਰਟੀਆਂ ਨਾਲ ਗਠਜੋੜ ਦੀ ਸੰਭਾਵਨਾ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨਾਲ ਉਨ੍ਹਾਂ ਦੀ ਵਿਚਾਰਧਾਰਾ ਮੇਲ ਨਹੀਂ ਖਾਂਦੀ। ਉਨ੍ਹਾਂ ਮੁਤਾਬਕ ਪੰਥਕ ਜਥੇਬੰਦੀਆਂ ਨਾਲ ਮਿਲ ਕੇ ਚੋਣ ਲੜਨ ਨੂੰ ਲੈ ਕੇ ਵਿਚਾਰ-ਵਟਾਂਦਰਾ ਜਾਰੀ ਹੈ।

ਚੋਣ ਨਿਸ਼ਾਨ ਨੂੰ ਲੈ ਕੇ ਚੋਣ ਕਮਿਸ਼ਨ ’ਤੇ ਇਲਜ਼ਾਮ

ਤਰਸੇਮ ਸਿੰਘ ਨੇ ਚੋਣ ਕਮਿਸ਼ਨ ’ਤੇ ਵੀ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸਾਰੀਆਂ ਜ਼ਰੂਰੀ ਰਸਮੀ ਕਾਰਵਾਈਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ, ਪਰ ਇਸ ਦੇ ਬਾਵਜੂਦ ਚੋਣ ਨਿਸ਼ਾਨ ਦੇਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਨੂੰ ਪਾਰਟੀ ਨਾਲ ਧੱਕੇਸ਼ਾਹੀ ਕਰਾਰ ਦਿੱਤਾ।

ਇਸ ਦੇ ਨਾਲ ਹੀ ਤਰਸੇਮ ਸਿੰਘ ਨੇ VIP ਸਹੂਲਤਾਂ ਦੇ ਮੁੱਦੇ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਚਾਵਲਾ ਵਰਗੇ ਲੋਕਾਂ ਨੂੰ ਦਿੱਤੀਆਂ ਗਈਆਂ VIP ਸਹੂਲਤਾਂ ਲਈ ਜ਼ਿੰਮੇਵਾਰ ਵਿਅਕਤੀ ਨੂੰ ਖੁਦ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ ਦੀ ਪਾਰਟੀ ਵੱਲੋਂ ਸੰਘਰਸ਼ ਕਰਨ ਦੀ ਗੱਲ ਵੀ ਕਹੀ ਗਈ ਹੈ।



News Source link

- Advertisement -

More articles

- Advertisement -

Latest article