Road Accident : ਤੜਕੇ -ਤੜਕੇ ਵਾਪਰਿਆ ਭਿਆਨਕ ਹਾਦਸਾ,  5 ਯਾਤਰੀਆਂ ਦੀ ਮੌਤ , ਕਈ ਪਰਿਵਾਰਾਂ ’ਤੇ ਟੁੱਟਿਆ ਕਹਿਰ 

Must read


Gujarat Road Accident : ਗੁਜਰਾਤ ਦੇ ਆਨੰਦ ਜ਼ਿਲ੍ਹੇ ਵਿੱਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸਵੇਅ (Ahmedabad-Vadodara Expressway) ’ਤੇ ਬੁੱਧਵਾਰ ਤੜਕੇ ਭਿਆਨਕ ਸੜਕ ਹਾਦਸਾ ਵਾਪਰਿਆ। ਸੂਰਤ ਤੋਂ ਰਾਜਸਥਾਨ ਜਾ ਰਹੀ ਇੱਕ ਲਗਜ਼ਰੀ ਬੱਸ ਦੀ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿੱਚ 5 ਯਾਤਰੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 5 ਹੋਰ ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਜਾਣਕਾਰੀ ਮੁਤਾਬਕ ਸਾਈ ਦਰਸ਼ਨ ਟ੍ਰੈਵਲਜ਼ ਦੀ ਲਗਜ਼ਰੀ ਬੱਸ ਸੂਰਤ ਤੋਂ ਯਾਤਰੀਆਂ ਨੂੰ ਲੈ ਕੇ ਰਾਜਸਥਾਨ ਵੱਲ ਜਾ ਰਹੀ ਸੀ। ਤੜਕੇ ਕਰੀਬ 4 ਵਜੇ ਜਦੋਂ ਬੱਸ ਆਨੰਦ ਤੋਂ ਨਡਿਆਦ ਵੱਲ ਜਾ ਰਹੀ ਸੀ ਤਾਂ ਅਚਾਨਕ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਵਿੱਚ ਸੁੱਤੇ ਪਏ ਯਾਤਰੀਆਂ ਵਿੱਚ ਚੀਕ-ਪੁਕਾਰ ਮਚ ਗਈ।

ਮੌਕੇ ’ਤੇ ਪਹੁੰਚੀਆਂ ਰਾਹਤ ਟੀਮਾਂ

ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਐਂਬੂਲੈਂਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ। ਗੰਭੀਰ ਜ਼ਖਮੀ 5 ਯਾਤਰੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।

ਓਵਰਟੇਕਿੰਗ ਜਾਂ ਨੀਂਦ ਦੀ ਝਪਕੀ ਦੀ ਜਾਂਚ

ਹਾਦਸੇ ਤੋਂ ਬਾਅਦ ਪੁਲਿਸ ਨੇ ਐਕਸਪ੍ਰੈਸਵੇਅ ’ਤੇ ਆਵਾਜਾਈ ਨੂੰ ਆਮ ਕਰਵਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮੁੱਢਲੀ ਜਾਂਚ ਵਿੱਚ ਓਵਰਟੇਕਿੰਗ ਦੌਰਾਨ ਕੰਟਰੋਲ ਗੁਆਉਣ ਜਾਂ ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਦੀ ਸੰਭਾਵਨਾ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



News Source link

- Advertisement -

More articles

- Advertisement -

Latest article