Social media influencer Mad Sandhu shot Amritsar: ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਦੇ ਜਾਣੇ-ਪਛਾਣੇ ਇੰਨਫਲੂਐਂਸਰ Mad Sandhu (ਮਧੂ ਸੂਦਨ) ਉੱਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਇਸ ਘਟਨਾ ਤੋਂ ਤੁਰੰਤ ਬਾਅਦ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਸੜਕ ਉੱਤੇ ਖੂਨ ਨਾਲ ਲਥਪਥ ਪਏ ਹੋਏ ਦਿਖਾਈ ਦੇ ਰਹੇ ਹਨ। ਵਾਰਦਾਤ ਮੌਕੇ ਮੌਜੂਦ ਉਨ੍ਹਾਂ ਦੇ ਸਾਥੀਆਂ ਨੇ ਤੁਰੰਤ ਉਨ੍ਹਾਂ ਨੂੰ ਸੜਕ ਤੋਂ ਚੁੱਕਿਆ ਅਤੇ ਗੰਭੀਰ ਹਾਲਤ ਵਿੱਚ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲੀਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਿੰਨ ਮਹੀਨੇ ਪਹਿਲਾਂ ਨਿਹੰਗ ਜਥੇਬੰਦੀ ਨੇ ਦਿੱਤੀ ਸੀ ਚੇਤਾਵਨੀ
ਇਸ ਹਮਲੇ ਦੇ ਪਿੱਛੇ ਪੁਰਾਣੀ ਰੰਜਿਸ਼ ਦੀ ਸ਼ੰਕਾ ਜਤਾਈ ਜਾ ਰਹੀ ਹੈ, ਕਿਉਂਕਿ ਲਗਪਗ 3 ਮਹੀਨੇ ਪਹਿਲਾਂ Mad Sandhu ਦਾ ਨਿਹੰਗ ਜਥੇਦਾਰ ਮਨਪ੍ਰੀਤ ਸਿੰਘ ਖਾਲਸਾ ਨਾਲ ਵਿਵਾਦ ਹੋਇਆ ਸੀ। ਉਸ ਸਮੇਂ ਨਿਹੰਗ ਪੱਖ ਵੱਲੋਂ ਉਨ੍ਹਾਂ ਦੇ ਪਹਿਰਾਵੇ, ਸੋਸ਼ਲ ਮੀਡੀਆ ਗਤੀਵਿਧੀਆਂ ਅਤੇ ਪੁਰਾਣੀਆਂ ਵੀਡੀਓਜ਼ ‘ਤੇ ਸਖ਼ਤ ਆਪੱਤੀ ਜਤਾਉਂਦੇ ਹੋਏ ਅਜਿਹੀ ਸਮੱਗਰੀ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਗਈ ਸੀ। ਹਾਲਾਂਕਿ ਉਸ ਵਿਵਾਦ ਦੌਰਾਨ ਮੇਡ ਸੰਧੂ ਨੇ ਆਪਣੀ ਸਫਾਈ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਆਪਣੇ ਵਿੱਚ ਸੁਧਾਰ ਕਰ ਲਿਆ ਹੈ ਅਤੇ ਉਹ ਪੁਰਾਣੀਆਂ ਗਲਤੀਆਂ ਨਹੀਂ ਦੁਹਰਾ ਰਹੇ, ਪਰ ਫਿਰ ਵੀ ਉਨ੍ਹਾਂ ਦੀਆਂ ਪੁਰਾਣੀਆਂ ਵੀਡੀਓਜ਼ ਸ਼ੇਅਰ ਕਰਕੇ ਬਿਨਾਂ ਵਜ੍ਹਾ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।