ਪੰਜਾਬ ਤੋਂ ਵੱਡੀ ਖ਼ਬਰ! ਗੁਰਦੁਆਰਾ ਸਾਹਿਬ ਦੇ ਗੇਟ 'ਤੇ ਚੱਲੀਆਂ ਗੋਲੀਆਂ; ਬਾਬਾ ਅਮਰਜੀਤ ਸਿੰਘ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ

Must read


Ludhiana News: ਲੁਧਿਆਣਾ ਵਿੱਚ ਜਗਰਾਉਂ ਦੇ ਪਿੰਡ ਗਗੜਾ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਅਣਪਛਾਤੇ ਵਿਅਕਤੀਆਂ ਨੇ ਦੇਰ ਰਾਤ ਗੁਰਦੁਆਰਾ ਸਾਹਿਬ ਭਗਤ ਧੰਨਾ ਜੀ ਦੇ ਗੇਟ ‘ਤੇ ਦੋ ਗੋਲੀਆਂ ਚਲਾਈਆਂ ਗਈਆਂ। ਇਸ ਨਾਲ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ। ਇੰਨਾ ਹੀ ਗੋਲੀਆਂ ਚਲਾਉਣ ਤੋਂ ਬਾਅਦ ਇੱਕ ਧਮਕੀ ਭਰਿਆ ਪੱਤਰ ਵੀ ਸੁੱਟਿਆ ਗਿਆ।

ਪੱਤਰ ਵਿੱਚ ਕਥਿਤ ਤੌਰ ‘ਤੇ ਗੁਰਦੁਆਰੇ ਦੇ ਮੁਖੀ ਬਾਬਾ ਅਮਰਜੀਤ ਸਿੰਘ ਅਤੇ ਅਕਾਲੀ ਦਲ ਬਾਦਲ ਦੇ ਵਰਕਰ ਗੁਰਿੰਦਰ ਸਿੰਘ ਰੂਮੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।

ਇਸ ਘਟਨਾ ਨੇ ਇਲਾਕੇ ਵਿੱਚ ਵਿਆਪਕ ਚਰਚਾ ਛੇੜ ਦਿੱਤੀ। ਸੂਚਨਾ ਮਿਲਣ ‘ਤੇ ਲੁਧਿਆਣਾ ਦਿਹਾਤੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਸਮੇਂ ਪਿੰਡ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

 



News Source link

- Advertisement -

More articles

- Advertisement -

Latest article