ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਥਾਣਾ ਮੁਖੀਆਂ ਸਣੇ ਕਈਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Must read


Transfer News: ਤਰਨਤਾਰਨ ਵਿਚ ਲਾਅ ਐਂਡ ਆਰਡਰ ਨੂੰ ਸਹੀ ਢੰਗ ਨਾਲ ਚਲਾਉਣ ਅਤੇ ਵਿਭਾਗ ਦੇ ਨਿਯਮਾਂ ਮੁਤਾਬਕ ਅੱਧੀ ਦਰਜਨ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਨੂੰ ਲੈਕੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੌਰਾਨ ਵੱਖ-ਵੱਖ ਥਾਣਿਆਂ ਦੇ ਮੁਖੀਆਂ, ਟਰੈਫਿਕ ਇੰਚਾਰਜ ਅਤੇ ਸੀਆਈਏ ਦੇ ਇੰਚਾਰਜ ਸਣੇ ਤਬਾਦਲੇ ਦੀ ਲਿਸਟ ਜਾਰੀ ਕੀਤੀ ਗਈ ਹੈ।

ਥਾਣਾ ਮੁਖੀਆਂ ਦਾ ਟਰਾਂਸਫਰ, ਦੇਖੋ ਕਿਸ ਨੂੰ ਕਿੱਥੇ ਕੀਤਾ ਨਿਯੁਕਤ

ਜਾਣਕਾਰੀ ਮੁਤਾਬਕ ਥਾਣਾ ਹਰੀਕੇ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਥਾਣਾ ਭਿੱਖੀਵਿੰਡ ਦਾ ਮੁਖੀ ਨਿਯੁਕਤ ਕਰ ਦਿੱਤਾ ਹੈ। ਜਦਕਿ ਥਾਣਾ ਭਿੱਖੀਵਿੰਡ ਵਿਖੇ ਤਾਇਨਾਤ ਇੰਸਪੈਕਟਰ ਹਰਪ੍ਰੀਤ ਸਿੰਘ ਵਿਰਕ ਨੂੰ CIA ਸਟਾਫ ਤਰਨਤਾਰਨ ਦਾ ਇੰਚਾਰਜ ਦਾ ਚਾਰਜ ਸੌਂਪ ਦਿੱਤਾ ਹੈ। SSP ਲਾਂਬਾ ਵੱਲੋਂ ਇਸ ਤੋਂ ਇਲਾਵਾ ਸੀ.ਆਈ.ਏ. .ਇੰਚਾਰਜ ਇੰਸਪੈਕਟਰ ਰੁਪਿੰਦਰ ਪਾਲ ਸਿੰਘ ਨੂੰ ਥਾਣਾ ਹਰੀਕੇ ਦਾ ਮੁਖੀ ਨਿਯੁਕਤ ਕਰ ਦਿੱਤਾ ਗਿਆ ਹੈ, ਜਦਕਿ ਥਾਣਾ ਚੋਹਲਾ ਸਾਹਿਬ ਵਿਖੇ ਤਾਇਨਾਤ ਸਬ ਇੰਸਪੈਕਟਰ ਰਣਜੀਤ ਸਿੰਘ ਨੂੰ ਥਾਣਾ ਵੈਰੋਵਾਲ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ ਤੇ ਥਾਣਾ ਵੈਰੋਵਾਲ ਵਿਖੇ ਤਾਇਨਾਤ ਸਬ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੂੰ ਥਾਣਾ ਚੋਹਲਾ ਸਾਹਿਬ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ।

ਟ੍ਰੈਫਿਕ ਪੁਲਿਸ ਮੁਲਾਜ਼ਮਾਂ ਦੇ ਵੀ ਹੋਏ ਤਬਾਦਲੇ

ਇਸ ਤੋਂ ਇਲਾਵਾ ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੀ ਪੁਲਸ ਚੌਂਕੀ ਟਾਊਨ ਵਿਖੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਸ਼ੇਰੋਂ ਨੂੰ ਬਤੌਰ ਇੰਚਾਰਜ ਦੀ ਕਮਾਨ ਸੌਂਪੀ ਗਈ ਹੈ ਤੇ ਇਸ ਦੇ ਨਾਲ ਹੀ ਟਰੈਫਿਕ ਪੁਲਸ ਵਿਭਾਗ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੂੰ ਥਾਣਾ ਸਿਟੀ ਤਰਨਤਾਰਨ ਵਿਖੇ ਮੁੱਖ ਮੁਨਸ਼ੀ ਨਿਯੁਕਤ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਦਿਲਬਾਗ ਸਿੰਘ ਨੂੰ ਟਰੈਫਿਕ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ ਹੈ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



News Source link

- Advertisement -

More articles

- Advertisement -

Latest article