44.3 C
Patiāla
Tuesday, May 21, 2024

ਮਾਨ ਤੇ ਕੇਜਰੀਵਾਲ ਦੀ ਆਮਦ ਤੋਂ ਪਹਿਲਾਂ ਜਲੰਧਰ ’ਚ ਕੰਧਾਂ ’ਤੇ ਲਿਖੇ ਖ਼ਾਲਿਸਤਾਨ ਪੱਖੀ ਨਾਅਰੇ

Must read


ਪਾਲ ਸਿੰਘ ਨੌਲੀ

ਜਲੰਧਰ, 15 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਕਨਵੀਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਲੰਧਰ ਆਮਦ ਤੋਂ ਪਹਿਲਾਂ ਸ਼ਹਿਰ ਦੀਆਂ ਕੰਧਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਨਾਲ ਪੁਲੀਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਚੱਲਣ ਵਾਲੀਆਂ ਵੋਲੋਵੋ ਬੱਸਾਂ ਨੂੰ ਹਰੀ ਝੰਡੀ ਦੇਣ ਲਈ ਦੋਵੇਂ ਮੁੱਖ ਮੰਤਰੀ ਜਲੰਧਰ ਆ ਰਹੇ ਹਨ। ਇਸੇ ਦੌਰਾਨ ਪੰਜਾਬ ਦੇ ਪ੍ਰਸਿੱਧ ਹਿੰਦੂ ਪੀਠ ਸ੍ਰੀ ਦੇਵੀ ਤਲਾਬ ਮੰਦਰ ਦੇ ਬਿਲਕੁਲ ਸਾਹਮਣੇ ਲਕਸ਼ਮੀ ਪੂਰਾ ਇਲਾਕੇ ਦੀਆਂ ਕੰਧਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖ ਦਿੱਤੇ ਹਨ। ਐੱਸਐੱਚਓ ਪੁਲੀਸ ਡਵੀਜ਼ਨ ਤਿੰਨ ਨੇ ਦੱਸਿਆ ਕਿ ਪੁਲੀਸ ਨੂੰ ਇਸ ਦੀ ਜਾਣਕਾਰੀ ਅੱਜ ਸਵੇਰ 6 ਵਜੇ ਦੇ ਕਰੀਬ ਮਿਲੀ ਸੀ। ਪੁਲੀਸ ਨੇ ਇਨ੍ਹਾਂ ਨਾਅਰਿਆਂ ’ਤੇ ਸਿਆਹੀ ਫੇਰ ਦਿੱਤੀ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਰਾਹੀ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।





News Source link

- Advertisement -

More articles

- Advertisement -

Latest article