36.5 C
Patiāla
Sunday, May 19, 2024

ਸ੍ਰੀਲੰਕਾ ਦਾ ਰਾਸ਼ਟਰਪਤੀ ਚੁਣਨ ਲਈ ਸੰਸਦੀ ਪ੍ਰਕਿਰਿਆ ਆਰੰਭ

Must read


ਕੋਲੰਬੋ, 16 ਜੁਲਾਈ

ਸ੍ਰੀਲੰਕਾ ਦੀ ਸੰਸਦ ਨੇ ਅੱਜ ਸੰਖੇਪ ਵਿਸ਼ੇਸ਼ ਸੈਸ਼ਨ ਸੱਦ ਕੇ ਰਾਸ਼ਟਰਪਤੀ ਦਾ ਅਹੁਦਾ ਖਾਲੀ ਐਲਾਨ ਦਿੱਤਾ ਹੈ। ਇਸ ਤਰ੍ਹਾਂ ਸੰਸਦ ਨੇ ਰਾਸ਼ਟਰਪਤੀ ਚੁਣਨ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ। ਰਾਸ਼ਟਰਪਤੀ ਦੇ ਅਹੁਦੇ ਦੀ ਦੌੜ ਵਿਚ ਹੁਣ ਚਾਰ ਉਮੀਦਵਾਰ ਹਨ ਜਿਨ੍ਹਾਂ ਵਿਚ ਰਨਿਲ ਵਿਕਰਮਸਿੰਘੇ ਮੋਹਰੀ ਹਨ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਪਹਿਲਾਂ ਉਹ ਲੋਕਾਂ ਦੇ ਵਿਰੋਧ ਕਾਰਨ ਦੇਸ਼ ਛੱਡ ਕੇ ਚਲੇ ਗਏ ਸਨ। ਲੋਕ ਦੇਸ਼ ਵਿਚ ਬਣੇ ਆਰਥਿਕ ਸੰਕਟ ਲਈ ਰਾਜਪਕਸੇ ਨੂੰ ਜ਼ਿੰਮੇਵਾਰ ਠਹਿਰਾ ਰਹੇ ਸਨ। ਉਧਰ, ਭਾਰਤ ਨੇ ਅੱਜ ਸ੍ਰੀਲੰਕਾ ਨੂੰ ਯਕੀਨ ਦਿਵਾਇਆ ਕਿ ਉਹ ਲੋਕਤੰਤਰ, ਸਥਿਰਤਾ ਤੇ ਆਰਥਿਕ ਉਭਾਰ ਲਈ ਗੁਆਂਢੀ ਮੁਲਕ ਦੀ ਮਦਦ ਕਰਦਾ ਕਰੇਗਾ।  -ਪੀਟੀਆਈ





News Source link

- Advertisement -

More articles

- Advertisement -

Latest article