37.7 C
Patiāla
Saturday, May 18, 2024

ਅਰੋੜਾ ਪੰਜਾਬ ਦੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਦੇ ਕੰਮਾਂ ਦੀ ਮੌਕੇ ’ਤੇ ਜਾ ਕੇ ਕਰਨਗੇ ਸਮੀਖਿਆ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 24 ਜੁਲਾਈ

ਸੂਬੇ ਵਿੱਚ ਬੇਤਰਤੀਬੇ ਢੰਗ ਨਾਲ ਹੋ ਰਹੇ ਵਿਕਾਸ ’ਤੇ ਪੂਰਨ ਰੋਕ ਲਗਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਣ ਲਈ ਉਹ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਦਾ ਦੌਰਾ ਕਰਨਗੇ ਤਾਂ ਜੋ ਇਨ੍ਹਾਂ ਖੇਤਰਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਤੇ ਬਿਹਤਰ ਬਣਾਇਆ ਜਾ ਸਕੇ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਲੰਮੀਆਂ ਤੇ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਕਿਹਾ, ‘ਮੈਂ ਇਸ ਹਫ਼ਤੇ ਤੋਂ ਪੰਜਾਬ ਦਾ ਦੌਰਾ ਸ਼ੁਰੂ ਕਰਾਂਗਾ।’ ਮਿੱਥੇ ਪ੍ਰੋਗਰਾਮ ਅਨੁਸਾਰ ਕੈਬਨਿਟ ਮੰਤਰੀ ਇਸ ਹਫ਼ਤੇ ਪਟਿਆਲਾ ਵਿਕਾਸ ਅਥਾਰਟੀ (ਪੀਡੀਏ) ਦਾ ਦੌਰਾ ਕਰਨਗੇ। ਸ੍ਰੀ ਅਰੋੜਾ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਦੇ ਲੋਕਾਂ ਦੇ ਵਿਚਾਰਾਂ ਅਤੇ ਲੋੜਾਂ ਨੂੰ ਹੋਰ ਡੂੰਘਾਈ ਨਾਲ ਜਾਣਨ ਦੇ ਮੱਦੇਨਜ਼ਰ ਉਹ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ, ਰੀਅਲ ਅਸਟੇਟ ਡਿਵੈੱਲਪਰਾਂ ਅਤੇ ਹੋਰ ਭਾਈਵਾਲਾਂ ਨਾਲ ਵੀ ਮੀਟਿੰਗਾਂ ਕਰਨਗੇ ਤਾਂ ਜੋ ਉਨ੍ਹਾਂ ਨੂੰ ਪੰਜਾਬ ਦੇ ਟਿਕਾਊ ਅਤੇ ਸੁਚਾਰੂ ਵਿਕਾਸ ਵਿੱਚ ਭਾਈਵਾਲ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਗ਼ੈਰ-ਕਾਨੂੰਨੀ ਕਾਲੋਨੀਆਂ ਪ੍ਰਤੀ ਪਿਛਲੀਆਂ ਸਰਕਾਰਾਂ ਦੀ ਗ਼ੈਰ-ਜ਼ਿੰਮੇਵਾਰਾਨਾ ਪਹੁੰਚ ਅਤੇ ਨਵੀਂ ਯੋਜਨਾਬੱਧ ਟਾਊਨਸ਼ਿਪ ਲਿਆਉਣ ਵਿੱਚ ਨਾਕਾਮੀ ਹੀ ਮੁੱਖ ਰੂਪ ’ਚ ਸੂਬੇ ਦੇ ਬੇਤਰਤੀਬੇ ਸ਼ਹਿਰੀ ਵਿਕਾਸ ਦਾ ਕਾਰਨ ਬਣੀ ਹੈ। ਉਨ੍ਹਾਂ ਕਿਹਾ ਕਿ ਹੁਣ ਅਣ-ਅਧਿਕਾਰਤ ਕਲੋਨੀਆਂ ਨੂੰ ਠੱਲ੍ਹ ਪਾਉਣ ਅਤੇ ਅਤਿ-ਆਧੁਨਿਕ ਤਕਨਾਲੋਜੀ ਅਪਣਾਉਂਦਿਆਂ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਸਥਾਨਾਂ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ।





News Source link

- Advertisement -

More articles

- Advertisement -

Latest article