‘AAP’ ਨੂੰ ਇੱਕ ਹੋਰ ਝਟਕਾ, ED ਵੱਲੋਂ ਛਾਪੇਮਾਰੀ ਤੋਂ ਬਾਅਦ ਵੱਡਾ ਐਕਸ਼ਨ, ਆਗੂ ਨੂੰ ਕੀਤਾ ਗ੍ਰਿਫ਼ਤਾਰ: ਸਿਆਸਤ ‘ਚ

Must read


AAP Leader Deepak Singla Arrest: ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਇੱਕ ਕੈਬਨਿਟ ਮੰਤਰੀ ‘ਤੇ ਕਾਰਵਾਈ ਤੋਂ ਬਾਅਦ ਹੁਣ ਈਡੀ (ED) ਨੇ ਇੱਕ ਹੋਰ ‘ਆਪ’ ਆਗੂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਮ ਆਦਮੀ ਪਾਰਟੀ (AAP) ਨੇਤਾ ਦੀਪਕ ਸਿੰਗਲਾ ਵਿਰੁੱਧ ₹100 ਕਰੋੜ ਤੋਂ ਵੱਧ ਦੇ ਕਥਿਤ ਬੈਂਕ ਧੋਖਾਧੜੀ (Bank Fraud) ਦੇ ਮਾਮਲੇ ਵਿੱਚ ਸੋਮਵਾਰ ਸਵੇਰੇ ਦਿੱਲੀ ਅਤੇ ਗੋਆ ਸਮੇਤ ਕਈ ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਉਪਰੰਤ, 7 ਘੰਟੇ ਦੀ ਛਾਪੇਮਾਰੀ ਤੋਂ ਬਾਅਦ ਜਾਂਚ ਏਜੰਸੀ ਨੇ ਦੀਪਕ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।  

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਦੀਪਕ ਸਿੰਗਲਾ ਨੂੰ 155 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਮਹੇਸ਼ ਟਿੰਬਰ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 155 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ। ਇਸ ਵਿੱਤੀ ਘੁਟਾਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਵੀ ਸ਼ਾਮਲ ਹਨ। ਲਿੰਕਾਂ ਨੂੰ ਜੋੜਨ ਅਤੇ ਮਹੱਤਵਪੂਰਨ ਸਬੂਤ ਇਕੱਠੇ ਕਰਨ ਲਈ, ਜਾਂਚ ਏਜੰਸੀ ਨੇ ਪੂਰੇ ਭਾਰਤ ਵਿੱਚ ਇੱਕ ਕਾਰਵਾਈ ਕੀਤੀ ਅਤੇ ਵਿੱਤੀ ਧੋਖਾਧੜੀ ਦੇ ਠੋਸ ਸਬੂਤ ਮਿਲਣ ਤੋਂ ਬਾਅਦ ‘ਆਪ’ ਨੇਤਾ ਨੂੰ ਹਿਰਾਸਤ ਵਿੱਚ ਲੈ ਲਿਆ। ‘ਆਪ’ ਮੁਖੀ ਕੇਜਰੀਵਾਲ ਨੇ ਈਡੀ ਦੀ ਕਾਰਵਾਈ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਸੂਤਰਾਂ ਨੇ ਦੱਸਿਆ ਕਿ ਈਡੀ ਦੀ ਟੀਮ ਨੇ ਅੱਜ ਸਵੇਰੇ ਗੋਆ ਅਤੇ ਦਿੱਲੀ ਵਿੱਚ ਸੱਤ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜੋ ਦੀਪਕ ਸਿੰਗਲਾ, ਮਹੇਸ਼ ਸਿੰਗਲਾ, ਅਮਰੀਕ ਗਿੱਲ ਅਤੇ ਹੋਰਾਂ ਨਾਲ ਜੁੜੇ ਹੋਏ ਹਨ। ਛਾਪੇਮਾਰੀ ਦੌਰਾਨ ਮਿਲੇ ਸਬੂਤਾਂ ਦੇ ਆਧਾਰ ‘ਤੇ ਦੀਪਕ ਸਿੰਗਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਪੂਰਾ ਮਾਮਲਾ ਮਹੇਸ਼ ਟਿੰਬਰ ਪ੍ਰਾਈਵੇਟ ਲਿਮਟਿਡ ਵਿਰੁੱਧ ਦਾਇਰ 155 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਨਾਲ ਸਬੰਧਤ ਹੈ। ਈਡੀ ਦੇ ਅਨੁਸਾਰ, ਦੋਸ਼ੀ ਕੰਪਨੀਆਂ ਅਤੇ ਵਿਅਕਤੀਆਂ ਨੇ ਬੈਂਕਾਂ ਨਾਲ ਧੋਖਾਧੜੀ ਕੀਤੀ ਸੀ ਅਤੇ ਵੱਡੀ ਰਕਮ ਹੜੱਪ ਲਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article