Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼

Must read


Abhijit Deepke : ਮੁੰਬਈ ਪੁਲਿਸ ਵੱਲੋਂ CJP ਦੇ ਪ੍ਰਧਾਨ ਅਭਿਜੀਤ ਦੀਪਕੇ, ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਇਹ ਤਿੰਨੇ ਵਿਅਕਤੀ ਦੇਸ਼ ਛੱਡ ਕੇ ਵਿਦੇਸ਼ ਨਹੀਂ ਜਾ ਸਕਣਗੇ।

ਪੁਲਿਸ ਮੁਤਾਬਕ, ਇਨ੍ਹਾਂ ਤਿੰਨਾਂ ਨੇ ਗਾਂਧੀ ਜਯੰਤੀ ਵਾਲੇ ਦਿਨ ਮੁੰਬਈ ਵਿੱਚ ਬਿਨਾਂ ਪਹਿਲਾਂ ਮਨਜ਼ੂਰੀ ਲਏ ਪ੍ਰਦਰਸ਼ਨ ਕੀਤਾ ਸੀ। ਇਸ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹੁਣ ਜਾਂਚ ਦੌਰਾਨ ਪੁੱਛਗਿੱਛ ਦੀ ਲੋੜ ਪੈ ਸਕਦੀ ਹੈ, ਜਿਸ ਕਾਰਨ ਪੁਲਿਸ ਨੇ ਇਹ ਕਦਮ ਚੁੱਕਿਆ ਹੈ। ਇਹ LOC ਕਰੀਬ ਚਾਰ-ਪੰਜ ਦਿਨ ਪਹਿਲਾਂ ਜਾਰੀ ਕੀਤਾ ਗਿਆ ਸੀ।

ਕੇਂਦਰ ਸਰਕਾਰ ਨੇ ਹਾਈਕੋਰਟ ਵਿੱਚ ਕੀ ਦੱਸਿਆ?

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਦਿੱਲੀ ਹਾਈਕੋਰਟ ਵਿੱਚ ਦੱਸਿਆ ਸੀ ਕਿ CJP ਦੇ ਸਹਿ-ਸੰਯੋਜਕ ਸੌਰਭ ਦਾਸ ਖ਼ਿਲਾਫ਼ ਮੁੰਬਈ ਪੁਲਿਸ ਨੇ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਇਸੇ ਕਾਰਨ ਸੌਰਭ ਨੂੰ ਬ੍ਰਿਟੇਨ ਜਾਣ ਤੋਂ ਰੋਕ ਦਿੱਤਾ ਗਿਆ ਸੀ।

ਸੁਣਵਾਈ ਦੌਰਾਨ ਕੇਂਦਰ ਸਰਕਾਰ ਦੇ ਵਕੀਲ ਨੇ ਦੱਸਿਆ ਕਿ ਮੁੰਬਈ ਪੁਲਿਸ ਨੇ 23 ਨਵੰਬਰ ਨੂੰ ਸੌਰਭ ਦਾਸ ਖ਼ਿਲਾਫ਼ LOC ਜਾਰੀ ਕੀਤਾ ਸੀ। ਇਸ ਸਬੰਧੀ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਵੀ ਭੇਜਿਆ ਗਿਆ ਹੈ, ਪਰ ਅਜੇ ਤੱਕ ਉਸ ਦਾ ਜਵਾਬ ਨਹੀਂ ਦਿੱਤਾ ਗਿਆ।ਦੂਜੇ ਪਾਸੇ ਸੌਰਭ ਦਾਸ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਨਾ ਤਾਂ LOC ਜਾਰੀ ਹੋਣ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਇਸ ਨੂੰ ਜਾਰੀ ਕਰਨ ਦਾ ਕਾਰਨ ਦੱਸਿਆ ਗਿਆ।

ਲੰਡਨ ਕਿਉਂ ਜਾ ਰਹੇ ਸਨ ਸੌਰਭ ਦਾਸ?

ਅਦਾਲਤ ਵਿੱਚ ਸੌਰਭ ਦਾਸ ਦੀ ਉਸ ਪਟੀਸ਼ਨ ‘ਤੇ ਸੁਣਵਾਈ ਹੋ ਰਹੀ ਸੀ, ਜਿਸ ਵਿੱਚ ਉਨ੍ਹਾਂ ਨੇ ਆਕਸਫੋਰਡ ਯੂਨੀਵਰਸਿਟੀ ਦੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਬ੍ਰਿਟੇਨ ਜਾਣ ਤੋਂ ਰੋਕੇ ਜਾਣ ਨੂੰ ਚੁਣੌਤੀ ਦਿੱਤੀ ਹੈ। ਇਸ ਪ੍ਰੋਗਰਾਮ ਵਿੱਚ ਉਨ੍ਹਾਂ ਨੇ ‘ਕਾਕਰੋਚ ਮੂਵਮੈਂਟ’ ਵਿਸ਼ੇ ‘ਤੇ ਬੋਲਣਾ ਸੀ। ਸੌਰਭ ਦਾ ਆਰੋਪ ਹੈ ਕਿ 23 ਨਵੰਬਰ ਦੀ ਰਾਤ ਨੂੰ ਲੰਡਨ ਜਾਣ ਵਾਲੀ ਉਡਾਣ ਵਿੱਚ ਸਵਾਰ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 9 ਦਸੰਬਰ ਨੂੰ ਹੋਵੇਗੀ।



News Source link

- Advertisement -

More articles

- Advertisement -

Latest article