ਕੰਨੌਜ (ਯੂ.ਪੀ.), 27 ਨਵੰਬਰ
ਲਖਨਊ-ਆਗਰਾ ਐਕਸਪ੍ਰੈਸ ਵੇਅ ’ਤੇ ਬੁੱਧਵਾਰ ਤੜਕੇ ਵਾਪਰੇ ਇੱਕ ਸੜਕ ਹਾਦਸੇ ਵਿੱਚ 4 ਡਾਕਟਰਾਂ ਡਾਕਟਰਾਂ ਅਤੇ ਇੱਕ ਲੈਬਾਰਟਰੀ ਟੈਕਨੀਸ਼ੀਅਨ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਮ੍ਰਿਤਕ ਉੱਤਰ ਪ੍ਰਦੇਸ਼ ਮੈਡੀਕਲ ਯੂਨੀਵਰਸਿਟੀ ਨਾਲ ਸਬੰਧਤ ਹਨ। ਪੁਲੀਸ ਸੁਪਰਡੈਂਟ ਅਮਿਤ ਕੁਮਾਰ ਆਨੰਦ ਨੇ ਦੱਸਿਆ ਕਿ ਇਹ ਘਟਨਾ ਤੜਕੇ 3 ਵਜੇ ਦੇ ਕਰੀਬ ਵਾਪਰੀ ਜਦੋਂ ਐੱਸਯੂਵੀ ਬੇਕਾਬੂ ਹੋ ਕੇ ਵਿਚਕਾਰਲੇ ਡਿਵਾਈਡਰ ਨਾਲ ਟਕਰਾ ਗਈ ਅਤੇ ਅੱਗੇ ਜਾ ਰਹੀ ਲੇਨ ਨੂੰ ਪਾਰ ਕਰ ਗਈ, ਜਿੱਥੇ ਕਾਰ ਇੱਕ ਟਰੱਕ ਨਾਲ ਟਕਰਾ ਗਈ।
ਜਿਸ ਦੇ ਨਤੀਜੇ ਵਜੋਂ ਚਾਰ ਡਾਕਟਰਾਂ ਅਤੇ ਇੱਕ ਲੈਬ ਟੈਕਨੀਸ਼ੀਅਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇੱਕ ਪੀਜੀ ਵਿਦਿਆਰਥੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਿਸਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੀਟੀਆਈ