Actress Priyanka Chopra : ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਮੰਗਲਵਾਰ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਹੈ। ਪ੍ਰਿਯੰਕਾ ਚੋਪੜਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਫਿਰ ਉਹ ਲੰਗਰ ਹਾਲ ਗਈ ਅਤੇ ਭਾਂਡੇ ਧੋਣ ਦੀ ਸੇਵਾ ਕੀਤੀ। ਉਸਨੇ ਲੰਗਰ ਦੇ ਹੋਰ ਕੰਮਾਂ ਵਿੱਚ ਵੀ ਸਹਿਯੋਗ ਕੀਤਾ। ਇਸ ਦੌਰਾਨ ਉਸਨੇ ਬੈਠ ਕੇ ਗੁਰਬਾਣੀ ਵੀ ਸੁਣੀ।
ਪ੍ਰਿਅੰਕਾ ਚੋਪੜਾ ਨੇ ਪੰਜਾਬੀ ਸੂਟ ਪਾਇਆ ਹੋਇਆ ਸੀ ਅਤੇ ਪਛਾਣ ਲੁਕਾਉਣ ਲਈ ਸਿਰ ਉਤੇ ਲੰਬਾ ਦੁਪੱਟਾ ਵੀ ਲਿਆ ਹੋਇਆ ਸੀ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਸਥਿਤ ਛਬੀਲ ਉਤੇ ਕੁਝ ਸਮਾਂ ਬੀਬੀਆਂ ਨਾਲ ਬੈਠ ਕੇ ਬਰਤਨ ਧੋਣ ਦੀ ਸੇਵਾ ਵੀ ਕੀਤੀ। ਸਿਰ ਉਤੇ ਲੰਬਾ ਦੁਪੱਟਾ ਲਿਆ ਹੋਣ ਕਰਕੇ ਬਹੁਤੇ ਸ਼ਰਧਾਲੂ ਉਨ੍ਹਾਂ ਨੂੰ ਪਛਾਣ ਹੀ ਨਹੀਂ ਸਕੇ ਤੇ ਉਹ ਮੱਥਾ ਟੇਕ ਕੇ ਵਾਪਸ ਚਲੇ ਗਏ।
ਇਸ ਦੌਰਾਨ ਉਸਨੇ ਕਿਸੇ ਨਾਲ ਵੀ ਗੱਲ ਨਹੀਂ ਕੀਤੀ। ਮੀਡੀਆ ਨੇ ਵੀ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ ਪਰ ਉਸਨੇ ਉਨ੍ਹਾਂ ਵਿੱਚੋਂ ਕਿਸੇ ਦਾ ਜਵਾਬ ਨਹੀਂ ਦਿੱਤਾ। ਉਹ ਸੇਵਾ ਕਰਨ ਤੋਂ ਬਾਅਦ ਚਲੀ ਗਈ। ਉਹ ਸ਼ਾਮ 4:30 ਵਜੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ ਅਤੇ ਲਗਭਗ ਅੱਧਾ ਘੰਟਾ ਸ੍ਰੀ ਦਰਬਾਰ ਸਾਹਿਬ ਵਿਖੇ ਬਿਤਾਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ