21.6 C
Patiāla
Sunday, March 29, 2026

Airport Attack: ਵੱਡੀ ਖਬਰ, ਏਅਰਪੋਰਟ 'ਤੇ ਹੋਇਆ ਭਿਆਨਕ ਹਮਲਾ; ਦਹਿਸ਼ਤ 'ਚ ਯਾਤਰੀ…

Must read


Airport Attack: ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕੁਵੈਤ ਇੰਟਰਨੈਸ਼ਨਲ ਏਅਰਪੋਰਟ ‘ਤੇ ਕਈ ਡਰੋਨ ਹਮਲੇ ਕੀਤੇ ਗਏ। ਇਨ੍ਹਾਂ ਹਮਲਿਆਂ ਕਾਰਨ ਹਵਾਈ ਅੱਡੇ ਦੇ ਰਡਾਰ ਸਿਸਟਮ ਅਤੇ ਬੁਨਿਆਦੀ ਢਾਂਚੇ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਹਾਲਾਂਕਿ, ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਨਾਗਰਿਕ ਉੱਡਣ ਮਹਾਨਿਦੇਸ਼ਾਲਿਆ (DGCA) ਦੇ ਬੁਲਾਰੇ ਅਬਦੁੱਲਾ ਅਲ-ਰਾਜਹੀ ਨੇ ਹਮਲਿਆਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਐਮਰਜੈਂਸੀ ਰਿਸਪਾਂਸ ਟੀਮਾਂ ਨੇ ਤੁਰੰਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਹਵਾਈ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ ਅਤੇ ਏਅਰਪੋਰਟ ਨੂੰ ਜਲਦੀ ਤੋਂ ਜਲਦੀ ਪੂਰੀ ਤਰ੍ਹਾਂ ਚਾਲੂ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਇੰਟਰਨੈਸ਼ਨਲ ਏਅਰਪੋਰਟ ‘ਤੇ ਹਮਲੇ ਵੱਧੇ

ਪਿਛਲੇ ਕੁਝ ਹਫ਼ਤਿਆਂ ਤੋਂ ਕੁਵੈਤ ਇੰਟਰਨੈਸ਼ਨਲ ਏਅਰਪੋਰਟ ‘ਤੇ ਅਜਿਹੇ ਹਮਲੇ ਵਧ ਗਏ ਹਨ। ਇਸ ਤੋਂ ਪਹਿਲਾਂ 25 ਮਾਰਚ 2026 ਨੂੰ ਵੀ ਇੱਕ ਡਰੋਨ ਨੇ ਫਿਊਲ ਟੈਂਕ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਕਾਰਨ ਅੱਗ ਲੱਗ ਗਈ ਸੀ। ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ, ਕੁਵੈਤ ਨੇ ਇੰਟਰਨੈਸ਼ਨਲ ਸਿਵਲ ਐਵੀਏਸ਼ਨ ਆਰਗੇਨਾਈਜ਼ੇਸ਼ਨ (ICAO) ਨੂੰ ਅਧਿਕਾਰਤ ਵਿਰੋਧ ਪੱਤਰ ਭੇਜਿਆ ਹੈ, ਜਿਸ ਵਿੱਚ ਇਨ੍ਹਾਂ ਹਮਲਿਆਂ ਨੂੰ ਅੰਤਰਰਾਸ਼ਟਰੀ ਹਵਾਈ ਚਾਰਟਰਾਂ ਦੀ ਉਲੰਘਣਾ ਦੱਸਿਆ ਗਿਆ ਹੈ।

ਹਮਲਿਆਂ ਲਈ ਈਰਾਨ ਨੂੰ ਜ਼ਿੰਮੇਵਾਰ ਠਹਿਰਾਇਆ

ਕੁਵੈਤ ਦੇ ਵਿਦੇਸ਼ ਮੰਤਰਾਲੇ ਨੇ 28 ਫਰਵਰੀ 2026 ਤੋਂ ਬਾਅਦ ਹੁਣ ਤੀਜੀ ਵਾਰ ਈਰਾਨ ਦੇ ਰਾਜਦੂਤ ਮੁਹੰਮਦ ਤੋਤੋਂਜੀ ਨੂੰ ਤਲਬ ਕਰਕੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਕੁਵੈਤ ਨੇ ਇਨ੍ਹਾਂ ਹਮਲਿਆਂ ਲਈ ਸਿੱਧੇ ਤੌਰ ‘ਤੇ ਈਰਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਉਹ ਆਪਣੀ ਸੁਰੱਖਿਆ ਲਈ ਆਤਮ-ਰੱਖਿਆ ਦੇ ਅਧਿਕਾਰ ਦੀ ਵਰਤੋਂ ਕਰੇਗਾ।

ਇਹ ਹਮਲੇ ਉਸ ਸਮੇਂ ਹੋਏ ਹਨ ਜਦੋਂ ਖੇਤਰ ਵਿੱਚ ਤਣਾਅ ਸਿਖ਼ਰ ‘ਤੇ ਹੈ। ਜ਼ਿਕਰਯੋਗ ਹੈ ਕਿ 27 ਮਾਰਚ 2026 ਨੂੰ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ ਦੇ ਖੁੰਦਾਬ ਪ੍ਰਮਾਣੂ ਪਲਾਂਟ ‘ਤੇ ਵੀ ਹਮਲਾ ਕੀਤਾ ਗਿਆ ਸੀ। ਫਿਲਹਾਲ ਕੁਵੈਤ ਦੇ ਏਅਰ ਡਿਫੈਂਸ ਸਿਸਟਮ ਲਗਾਤਾਰ ਦੁਸ਼ਮਣ ਮਿਜ਼ਾਈਲਾਂ ਅਤੇ ਡਰੋਨਾਂ ਨੂੰ ਰੋਕਣ ਲਈ ਸਰਗਰਮ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article