Samana News : ਸਮਾਣਾ (Samana) ਦੇ ਪਿੰਡ ਫਤਿਹਪੁਰ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦਾਸ ਸਿੰਘ ਵਜੋਂ ਹੋਈ ਹੈ। ਪਰਿਵਾਰ ਵਿੱਚ ਇਸ ਵੇਲੇ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਵੱਲੋਂ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਲਈ ਸਰਕਾਰ ਨੂੰ ਗੁਹਾਰ ਲਗਾਈ ਹੈ, ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕਰ ਸਕਣ।
ਨੇਪਾਲ ‘ਚ ਮ੍ਰਿਤਕ ਦੇਹ ਲਿਜਾ ਰਿਹਾ ਹੈਲੀਕਾਪਟਰ ਕ੍ਰੈਸ਼ , ਲੈਂਡਿੰਗ ਦੌਰਾਨ ਵਾਪਰਿਆ ਹਾਦਸਾ
ਜਾਣਕਾਰੀ ਅਨੁਸਾਰ ਗੁਰਦਾਸ ਸਿੰਘ ਪਾਰਕਿੰਗ ਵਿੱਚ ਆਪਣੀ ਗੱਡੀ ਵਿੱਚ ਬੈਠਾ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲੀ ਅਤੇ ਉਸਦੀ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਦੀ ਜਾਣਕਾਰੀ ਉਸਦੇ ਤਾਇਆ ਦੇ ਪੁੱਤਰ ਵੱਲੋਂ ਪਰਿਵਾਰ ਨੂੰ ਦਿੱਤੀ ਗਈ ਹੈ। ਗੁਰਦਾਸ ਦੇ ਪਿਤਾ ਦਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਕਰਜ਼ਾ ਲੈ ਕੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ ਤਾਂ ਜੋ ਪਰਿਵਾਰ ਦਾ ਭਵਿੱਖ ਸੰਵਰ ਸਕੇ।
ਭਾਰਤ ਗੈਸ ਦਾ ਹੈਲਪਲਾਈਨ ਨੰਬਰ ਕੀ ਹੈ?
ਦਰਅਸਲ ‘ਚ ਆਪਣੇ ਚੰਗੇ ਭਵਿੱਖ ਲਈ ਗੁਰਦਾਸ ਸਿੰਘ ਬਾਰਵੀਂ ਦੀ ਪੜ੍ਹਾਈ ਕਰਨ ਤੋਂ ਬਾਅਦ ਅਮਰੀਕਾ ਗਿਆ ਸੀ। ਪਿਛਲੇ ਤਿੰਨ ਸਾਲਾਂ ਤੋਂ ਉੱਥੇ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਿਹਾ ਸੀ ਅਤੇ ਕੰਮ ਕਰ ਰਿਹਾ ਸੀ। ਹਾਲ ਹੀ ਵਿੱਚ ਉਸਨੇ ਆਪਣੀ ਭੈਣ, ਜੋ ਕੈਨੇਡਾ ਵਿੱਚ ਪੜ੍ਹ ਰਹੀ ਹੈ, ਦੀ ਫੀਸ ਲਈ 3-4 ਲੱਖ ਰੁਪਏ ਭੇਜੇ ਸਨ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ