Amritsar : ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਕੁਝ ਅਜਿਹਾ , CCTV 'ਚ ਕੈਦ ਹੋਇਆ ਪੂਰਾ ਮਾਮਲਾ

Must read


Amritsar News  : ਅੰਮ੍ਰਿਤਸਰ ਦੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਸਰੋਵਰ ਵਿੱਚੋਂ 68 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਵਜੋਂ ਹੋਈ ਹੈ। ਉਹ IDH ਮਾਰਕੀਟ ਵਿੱਚ ਆਰਟੀਫਿਸ਼ੀਅਲ ਗਹਿਣਿਆਂ ਦੀ ਦੁਕਾਨ ਚਲਾਉਂਦੇ ਸਨ।

ਜਾਣਕਾਰੀ ਮੁਤਾਬਕ ਮਨਿੰਦਰ ਸਿੰਘ ਸ਼ਨੀਵਾਰ ਦੁਪਹਿਰ ਕਰੀਬ 1:30 ਵਜੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਇਸ ਦੌਰਾਨ ਉਹ ਕੱਪੜਿਆਂ ਸਮੇਤ ਸਰੋਵਰ ਵਿੱਚ ਉਤਰ ਗਏ। ਕੁਝ ਸਮੇਂ ਬਾਅਦ ਉਨ੍ਹਾਂ ਦੇ ਸਰੋਵਰ ਵਿੱਚੋਂ ਬਾਹਰ ਨਾ ਆਉਣ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਗੁਰਦੁਆਰਾ ਸਾਹਿਬ ਦੇ CCTV ਕੈਮਰਿਆਂ ਦੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮਨਿੰਦਰ ਸਿੰਘ ਕੱਪੜਿਆਂ ਸਮੇਤ ਸਰੋਵਰ ਵਿੱਚ ਉਤਰਦੇ ਹੋਏ ਦਿਖਾਈ ਦੇ ਰਹੇ ਹਨ। ਮੁੱਢਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਡੁੱਬਣ ਕਾਰਨ ਹੋਣ ਦਾ ਖਦਸ਼ਾ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਤਲਾਸ਼ੀ ਮੁਹਿੰਮ ਤੋਂ ਬਾਅਦ ਮਨਿੰਦਰ ਸਿੰਘ ਦੀ ਲਾਸ਼ ਸਰੋਵਰ ਵਿੱਚੋਂ ਬਰਾਮਦ ਕਰ ਲਈ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ CCTV ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਘਟਨਾ ਨਾਲ ਜੁੜੇ ਪੂਰੇ ਹਾਲਾਤ ਸਪੱਸ਼ਟ ਹੋ ਸਕਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article