Amritsar 'ਚ ਟਰੱਕ ਅਤੇ ਐਕਟਿਵਾ ਵਿਚਾਲੇ ਹੋਈ ਭਿਆਨਿਕ ਟੱਕਰ , 7 ਸਾਲਾ ਬੱਚੀ ਦੀ ਮੌਕੇ 'ਤੇ ਮੌਤ

Must read


Amritsar Road Accident : ਅੰਮ੍ਰਿਤਸਰ ਦੇ ਮਕਬੂਲਪੁਰਾ ਚੌਕ ‘ਚ ਇੱਕ ਦਰਦਨਾਕ ਸੜਕ (Amritsar Accident) ਹਾਦਸਾ ਵਾਪਰਿਆ ਹੈ, ਜਿਸ ਕਾਰਨ 7 ਸਾਲਾ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਇੱਕ ਤੇਜ਼ ਰਫ਼ਤਾਰ ਟਰੱਕ ਦੇ ਐਕਟਿਵਾ ਨਾਲ ਟਕਰਾਉਣ ਕਾਰਨ ਵਾਪਰਿਆ ਹੈ। ਮ੍ਰਿਤਕ ਲੜਕੀ ਦੀ ਪਛਾਣ ਮੋਨੀ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਹਕੀਮਾ ਸਾਈਡ ਇਲਾਕੇ ਦੀ ਰਹਿਣ ਵਾਲੀ ਹੈ। 

ਜਾਣਕਾਰੀ ਅਨੁਸਾਰ ਬੱਚੀ ਆਪਣੇ ਪਰਿਵਾਰ ਨਾਲ ਐਕਟਿਵਾ ‘ਤੇ ਜਾ ਰਹੀ ਸੀ ਕਿ ਅਚਾਨਕ ਸਾਹਮਣੇ ਤੋਂ ਆ ਰਹੇ ਟਰੱਕ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਸੜਕ ‘ਤੇ ਡਿੱਗ ਗਈ, ਜਿਸ ਕਾਰਨ ਬੱਚੀ ਗੰਭੀਰ ਜ਼ਖਮੀ ਹੋ ਗਈ। ਲੋਕਾਂ ਨੇ ਤੁਰੰਤ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸਦੀ ਮੌਤ ਹੋ ਚੁੱਕੀ ਸੀ। ਹਾਦਸੇ ਤੋਂ ਬਾਅਦ ਮੌਕੇ ‘ਤੇ ਵੱਡੀ ਭੀੜ ਇਕੱਠੀ ਹੋ ਗਈ, ਜਿਸ ਨਾਲ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ।

ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਇਹ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਹਾਲਾਂਕਿ ਪੁਲਿਸ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੀ ਜਾਂਚ ਕਰ ਰਹੀ ਹੈ।

ਇਸ ਦੁਖਦਾਈ ਹਾਦਸੇ ਤੋਂ ਬਾਅਦ ਬੱਚੀ ਦੇ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਆਰੋਪੀ ਟਰੱਕ ਡਰਾਈਵਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article