Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ

Must read


Amritsar Road Accident : ਅੰਮ੍ਰਿਤਸਰ ਵਿੱਚ SIR (Special Intensive Revision) ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਬਲਵਿੰਦਰ ਸਿੰਘ ਗਹਿਰੀ (Balwinder Singh Gehari) ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਕਨਾ ਵਿਖੇ ਗਣਿਤ ਦੇ ਲੈਕਚਰਾਰ (Math Lecturer ) ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਜਾਣਕਾਰੀ ਮੁਤਾਬਕ ਬਲਵਿੰਦਰ ਸਿੰਘ ਦੀ ਡਿਊਟੀ 20-ਅਟਾਰੀ ਵਿਧਾਨ ਸਭਾ ਹਲਕਾ ਅਧੀਨ SIR ਸਬੰਧੀ ਲਗਾਈ ਗਈ ਸੀ। ਉਹ ਮੋਟਰਸਾਈਕਲ ’ਤੇ ਬੂਥਾਂ ਦਾ ਦੌਰਾ ਕਰਕੇ ਨਵੀਆਂ ਵੋਟਾਂ ਬਣਾਉਣ ਲਈ ਤਾਇਨਾਤ BLOs (Booth Level Officers) ਦੀ ਮਾਨੀਟਰਿੰਗ ਕਰਨ ਜਾ ਰਹੇ ਸਨ।

ਇਸ ਦੌਰਾਨ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਮੋਟਰਸਾਈਕਲ ਨੂੰ ਕਾਫ਼ੀ ਦੂਰ ਤੱਕ ਘੜੀਸਦੀ ਲੈ ਗਈ। ਹਾਦਸੇ ਵਿੱਚ ਬਲਵਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪਰਿਵਾਰ ਵੱਲੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਲੈਕਚਰਾਰ ਬਲਵਿੰਦਰ ਸਿੰਘ ਦੀ ਮੌਤ ’ਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਅੰਮ੍ਰਿਤਸਰ ਦੇ ਪ੍ਰਧਾਨ ਬਲਜਿੰਦਰ ਸਿੰਘ ਵਡਾਲੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਦੀ ਬੇਵਕਤੀ ਮੌਤ ਨਾਲ ਸਿੱਖਿਆ ਵਿਭਾਗ ਅਤੇ ਅਧਿਆਪਕ ਵਰਗ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਰਕਾਰ ਤੋਂ ਮ੍ਰਿਤਕ ਲੈਕਚਰਾਰ ਦੇ ਪਰਿਵਾਰ ਨੂੰ ਬਣਦਾ ਹੱਕ ਅਤੇ ਇਨਸਾਫ਼ ਦੇਣ ਦੀ ਮੰਗ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article