Amritsar News : ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਥਾਣਾ ਭਿੰਡੀ ਸੈਦਾਂ ਵਿਖੇ ਪਿਛਲੇ ਦਿਨੀਂ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਜ਼ਮਾਨਤ ’ਤੇ ਆਏ ਇਕ ਵਿਅਕਤੀ ਕੋਲੋਂ ਪੁੱਛਗਿੱਛ ਕਰਨ ਗਈ ਪੁਲਿਸ ਪਾਰਟੀ ’ਤੇ ਕੁਝ ਵਿਅਕਤੀਆਂ ਵਲੋਂ ਇੱਟਾਂ ਰੋੜੇ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਰੋਜ਼ਾਨਾ ਇੱਕ ਚਮਚ ਸ਼ਹਿਦ ਖਾਣ ਨਾਲ ਕੀ ਹੁੰਦਾ ਹੈ?
ਜਾਣਕਾਰੀ ਅਨੁਸਾਰ ਜਦੋਂ ਸਬ-ਇੰਸਪੈਕਟਰ ਦਵਿੰਦਰ ਸਿੰਘ ਦੀ ਅਗਵਾਈ ‘ਚ ਪੁਲਿਸ ਪਾਰਟੀ ਪੁਛਗਿੱਛ ਕਰਨ ਲਈ ਮਨਜੀਤ ਸਿੰਘ ਦੇ ਘਰ ਪਹੁੰਚੀ ਤਾਂ ਮਾਹੌਲ ਅਚਾਨਕ ਤਣਾਅਪੂਰਨ ਹੋ ਗਿਆ। ਮਨਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਅਚਾਨਕ ਪੁਲਿਸ ਟੀਮ ‘ਤੇ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ।
ਇਸ ਦੌਰਾਨ ਹਮਲਾਵਰਾਂ ਨੇ ਨਾ ਸਿਰਫ਼ ਪੁਲਿਸ ‘ਤੇ ਪੱਥਰਬਾਜ਼ੀ ਕੀਤੀ, ਸਗੋਂ ਸਥਿਤੀ ਦਾ ਫਾਇਦਾ ਉਠਾਉਂਦੇ ਹੋਏ ਮਨਜੀਤ ਸਿੰਘ ਨੂੰ ਭਜਾ ਦਿੱਤਾ। ਇਸ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ 6 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਸੰਬੰਧੀ ਥਾਣਾ ਭਿੰਡੀ ਸੈਦਾਂ ਪੁਲਿਸ ਵਲੋਂ ਮਨਜੀਤ ਸਿੰਘ ਪੁੱਤਰ ਅਜੀਤ ਸਿੰਘ ਤੇ ਉਸ ਦੀ ਪਤਨੀ ਰਾਜ ਕੌਰ, ਜੁਗਰਾਜ ਸਿੰਘ ਉਰਫ਼ ਬਾਊ, ਰੇਸ਼ਮ ਸਿੰਘ, ਸਨੀ ਸਿੰਘ ਅਤੇ ਜਗੀਰ ਕੌਰ ਸਾਰੇ ਵਾਸੀ ਭਿੰਡੀ ਸੈਦਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ