Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ

0
6


Amritsar Airport : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ (ਅੰਮ੍ਰਿਤਸਰ) ‘ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ ਵਿੱਚ ਲਿਆ ਹੈ। ਇਹ ਸਾਰੇ ਯਾਤਰੀ ਸ਼ਾਰਜਾਹ (ਯੂਏਈ) ਜਾਣ ਵਾਲੀ ਉਡਾਣ ਵਿੱਚ ਸਫ਼ਰ ਕਰਨ ਵਾਲੇ ਸਨ। ਮੁੱਢਲੀ ਜਾਣਕਾਰੀ ਮੁਤਾਬਕ, ਇਨ੍ਹਾਂ ਯਾਤਰੀਆਂ ਕੋਲ ਕਥਿਤ ਤੌਰ ‘ਤੇ ਜਾਅਲੀ ਟਿਕਟਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ, ਇੰਡੀਗੋ ਏਅਰਲਾਈਨਜ਼ ਦੀ ਉਡਾਣ ਨੰਬਰ 6E 1427 ਵਿੱਚ ਸਵਾਰ ਹੋਣ ਤੋਂ ਪਹਿਲਾਂ ਯਾਤਰੀਆਂ ਦੀਆਂ ਟਿਕਟਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ 16 ਯਾਤਰੀਆਂ ਦੀਆਂ ਟਿਕਟਾਂ ਏਅਰਲਾਈਨ ਦੇ ਸਿਸਟਮ ਵਿੱਚ ਦਿਖਾਈ ਨਹੀਂ ਦਿੱਤੀਆਂ। ਇਸ ਤੋਂ ਬਾਅਦ ਹਵਾਈ ਅੱਡੇ ‘ਤੇ ਹਫੜਾ-ਦਫੜੀ ਮਚ ਗਈ ਅਤੇ ਪੁਲਸ ਨੇ ਕਾਰਵਾਈ ਕਰਦਿਆਂ ਸਾਰੇ ਯਾਤਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਏਜੰਟ ਵਿਰੁੱਧ FIR ਦਰਜ ਕਰਨ ਦੀ ਤਿਆਰੀ

ਫਿਲਹਾਲ ਪੁਲਸ ਵੱਲੋਂ ਸਾਰੇ ਯਾਤਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਯਾਤਰੀਆਂ ਨੇ ਇਹ ਟਿਕਟਾਂ ਕਿੱਥੋਂ ਹਾਸਲ ਕੀਤੀਆਂ ਅਤੇ ਇਨ੍ਹਾਂ ਨੂੰ ਕਿਸ ਏਜੰਟ ਨੇ ਮੁਹੱਈਆ ਕਰਵਾਇਆ ਸੀ। ਹਵਾਈ ਅੱਡੇ ਦੇ ਇੰਚਾਰਜ ਕੁਲਜੀਤ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਯਾਤਰੀਆਂ ਦੇ ਏਜੰਟ ਵਿਰੁੱਧ ਐੱਫਆਈਆਰ (FIR) ਦਰਜ ਕਰਨ ਦੀ ਪ੍ਰਕਿਰਿਆ ਜਾਰੀ ਹੈ। 

ਪੁਲਸ ਵੱਲੋਂ ਯਾਤਰੀਆਂ ਦੇ ਵੱਖ-ਵੱਖ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਸ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਆ ਸਕੇਗੀ। ਫਿਲਹਾਲ ਪੁਲਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਸ ਪਿੱਛੇ ਕਿਸ ਦਾ ਹੱਥ ਹੈ ਅਤੇ ਯਾਤਰੀਆਂ ਨੂੰ ਕਥਿਤ ਜਾਅਲੀ ਟਿਕਟਾਂ ਕਿਵੇਂ ਮਿਲੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link