SHO arrested with heroin : ਅੰਮ੍ਰਿਤਸਰ ‘ਚ ਹੈਰੋਇਨ ਬਰਾਮਦਗੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਥਾਣਾ ਭਿੰਡੀ ਸੈਦਾਂ ਦੇ ਐਸ.ਐਚ.ਓ. ਸਿਸ਼ਪਾਲ ਸਿੰਘ ਨੂੰ ਪੁਲਿਸ ਵਲੋਂ ਅੱਜ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਜਿੱਥੇ ਮਾਨਯੋਗ ਅਦਾਲਤ ਨੇ ਸਿਸ਼ਪਾਲ ਸਿੰਘ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਹੈ। ਰਿਮਾਂਡ ਦੌਰਾਨ ਉਸ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਆ ਸਕੇ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਸਿਸ਼ਪਾਲ ਸਿੰਘ ਨਾਲ ਪੁੱਛਗਿੱਛ ਵਿੱਚ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਜਿਸ ਨਾਲ ਇਸ ਗੈਰਕਾਨੂੰਨੀ ਧੰਦੇ ਨਾਲ ਜੁੜੇ ਹੋਰ ਲੋਕਾਂ ਤੱਕ ਵੀ ਪਹੁੰਚ ਬਣ ਸਕਦੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਪੂਰੇ ਗਿਰੋਹ ਵਿੱਚ ਹੋਰ ਕੌਣ ਸ਼ਾਮਲ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਥਾਣਾ ਭਿੰਡੀ ਸੈਦਾਂ ਦੇ ਐਸ.ਐਚ.ਓ ਸਸ਼ਪਾਲ ਸਿੰਘ ਨੂੰ 2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਇੱਕ ਖੇਪ ਆਈ ਸੀ। ਇਸ ਦੀ ਜਾਣਕਾਰੀ ਮਿਲਦੇ ਹੀ ਐਸਐਚਓ ਸ਼ੀਸ਼ਪਾਲ ਸਿੰਘ ਮੌਕੇ ‘ਤੇ ਪਹੁੰਚੇ ਅਤੇ ਖੇਪ ਨੂੰ ਜ਼ਬਤ ਕਰ ਲਿਆ ਸੀ।
ਬਰਾਮਦ ਕੀਤੀ ਗਈ 2 ਕਿਲੋ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਭੇਜੀ ਗਈ ਸੀ। ਇਲਜ਼ਾਮ ਹੈ ਕਿ ਇਸ ਹੈਰੋਇਨ ਨੂੰ ਸਸ਼ਪਾਲ ਸਿੰਘ ਵੱਲੋਂ ਆਪਣੇ ਪੱਧਰ ਤੇ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜਿਵੇਂ ਹੀ ਇਹ ਮਾਮਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਇਆ, ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ