Arshdeep Singh: ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਨਿਊਜ਼ੀਲੈਂਡ ਖਿਲਾਫ਼ ਖੇਡੇ ਗਏ ਪੰਜਵੇਂ ਟੀ-20 ਮੁਕਾਬਲੇ ਵਿੱਚ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਨੇ ਆਪਣੇ ਕਰੀਅਰ ਵਿੱਚ ਪਹਿਲੀ ਵਾਰ 5 ਵਿਕਟਾਂ ਲੈਣ ਦਾ ਸ਼ਾਨਦਾਰ ਕਾਰਨਾਮਾ ਕੀਤਾ, ਪਰ ਇਸਦੇ ਨਾਲ ਹੀ ਉਨ੍ਹਾਂ ਦੇ ਨਾਂ ਟੀ-20 ਇੰਟਰਨੈਸ਼ਨਲ ਕ੍ਰਿਕਟ ਦਾ ਇੱਕ ‘ਅਣਚਾਹਿਆ’ ਵਿਸ਼ਵ ਰਿਕਾਰਡ ਵੀ ਦਰਜ ਹੋ ਗਿਆ ਹੈ।
5 ਵਿਕਟਾਂ ਲੈ ਕੇ ਵੀ ਬਣੇ ਸਭ ਤੋਂ ਮਹਿੰਗੇ ਗੇਂਦਬਾਜ਼
ਦਰਅਸਲ, ਅਰਸ਼ਦੀਪ ਸਿੰਘ ਨੇ ਮੈਚ ਵਿੱਚ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 4 ਓਵਰਾਂ ਵਿੱਚ 5 ਖਿਡਾਰੀਆਂ ਨੂੰ ਆਊਟ ਕੀਤਾ, ਪਰ ਇਸ ਦੌਰਾਨ ਉਨ੍ਹਾਂ ਨੇ 51 ਦੌੜਾਂ ਵੀ ਲੁਟਾਈਆਂ। ਇਹ ਟੀ-20 ਅੰਤਰਰਾਸ਼ਟਰੀ ਕ੍ਰਿਕਟ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਮਹਿੰਗਾ ‘ਫਾਈਵ ਵਿਕਟ ਹਾਲ’ (Five-wicket haul) ਹੈ। ਇਸ ਤੋਂ ਪਹਿਲਾਂ ਇਹ ਰਿਕਾਰਡ ਵੈਸਟਇੰਡੀਜ਼ ਦੇ ਅਲਜ਼ਾਰੀ ਜੋਸਫ਼ ਦੇ ਨਾਂ ਸੀ, ਜਿਨ੍ਹਾਂ ਨੇ ਦੱਖਣੀ ਅਫਰੀਕਾ ਖਿਲਾਫ਼ 40 ਦੌੜਾਂ ਦੇ ਕੇ 5 ਵਿਕਟਾਂ ਲਈਆਂ ਸਨ। ਅਰਸ਼ਦੀਪ ਹੁਣ ਇਸ ਲਿਸਟ ਵਿੱਚ ਸਿਖਰ ‘ਤੇ ਆ ਗਏ ਹਨ।
ਪਹਿਲੇ 2 ਓਵਰਾਂ ‘ਚ ਲੁਟਾਈਆਂ 40 ਦੌੜਾਂ, ਫਿਰ ਕੀਤੀ ਵਾਪਸੀ
ਮੈਚ ਦੀ ਸ਼ੁਰੂਆਤ ਵਿੱਚ ਅਰਸ਼ਦੀਪ ਸਿੰਘ ਕਾਫੀ ਮਹਿੰਗੇ ਸਾਬਤ ਹੋਏ। ਉਨ੍ਹਾਂ ਨੇ ਆਪਣੇ ਪਹਿਲੇ ਦੋ ਓਵਰਾਂ ਵਿੱਚ ਹੀ 40 ਦੌੜਾਂ ਦੇ ਦਿੱਤੀਆਂ ਸਨ। ਹਾਲਾਂਕਿ, ਬਾਅਦ ਵਿੱਚ ਉਨ੍ਹਾਂ ਨੇ ਜ਼ਬਰਦਸਤ ਵਾਪਸੀ ਕੀਤੀ ਅਤੇ ਅਗਲੇ ਦੋ ਓਵਰਾਂ ਵਿੱਚ ਸਿਰਫ 11 ਦੌੜਾਂ ਦੇ ਕੇ 4 ਅਹਿਮ ਵਿਕਟਾਂ ਝਟਕਾਈਆਂ।
ਭਾਰਤ ਨੇ 4-1 ਨਾਲ ਜਿੱਤੀ ਸੀਰੀਜ਼
ਇਸ ਮੈਚ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 271 ਦੌੜਾਂ ਦਾ ਪਹਾੜ ਜਿੱਡਾ ਸਕੋਰ ਖੜ੍ਹਾ ਕੀਤਾ ਸੀ, ਜਿਸ ਦੇ ਜਵਾਬ ਵਿੱਚ ਨਿਊਜ਼ੀਲੈਂਡ ਦੀ ਟੀਮ 225 ਦੌੜਾਂ ਹੀ ਬਣਾ ਸਕੀ। ਭਾਰਤ ਨੇ ਇਹ ਮੈਚ 46 ਦੌੜਾਂ ਨਾਲ ਜਿੱਤ ਕੇ ਸੀਰੀਜ਼ 4-1 ਨਾਲ ਆਪਣੇ ਨਾਂ ਕਰ ਲਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ