Australia Student Visa: ਵਿਦੇਸ਼ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਸਟੂਡੈਂਟ ਵਿਚਾਲੇ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਕੈਨੇਡਾ-ਅਮਰੀਕਾ ਵੱਲੋਂ ਇਮੀਗ੍ਰੇਸ਼ਨ ਨੀਤੀਆਂ ‘ਚ ਕੀਤੀ ਜਾ ਰਹੀ ਸਖ਼ਤੀ ਵਿਚਾਲੇ ਆਸਟ੍ਰੇਲੀਆ ਵੀ ਵਧ ਰਹੀ ਇਮੀਗ੍ਰੇਸ਼ਨ ਨੂੰ ਨਿਯੰਤਰਿਤ ਕਰਨ ਲਈ ਸਟੂਡੈਂਟ ਵੀਜ਼ਾ ਨਿਯਮਾਂ ਨੂੰ ਹੋਰ ਸਖ਼ਤ ਕਰਨ ‘ਤੇ ਵਿਚਾਰ ਕਰ ਰਿਹਾ ਹੈ।
ਵੀਜ਼ਾ ਵਧਾਉਣ ਦਾ ਸਪਾਊਸ ਜਾਂ ਬੱਚੇ ‘ਤੇ ਇੰਝ ਪਏਗਾ ਅਸਰ
ਰਿਪੋਰਟਾਂ ਅਨੁਸਾਰ, ਇਸ ਪ੍ਰਸਤਾਵਿਤ ਨੀਤੀ ਦਾ ਸਭ ਤੋਂ ਵੱਡਾ ਅਸਰ ਆਸਟ੍ਰੇਲੀਆ ‘ਚ ਪਹਿਲਾਂ ਤੋਂ ਮੌਜੂਦ ਵਿਦਿਆਰਥੀਆਂ ਵੱਲੋਂ ਵੀਜ਼ਾ ਵਧਾਉਣ ਦੀਆਂ ਅਰਜ਼ੀਆਂ ਅਤੇ ਉਨ੍ਹਾਂ ਨਾਲ ਜਾਣ ਵਾਲੇ ਸਪਾਊਸ ਜਾਂ ਬੱਚੇ ‘ਤੇ ਪੈ ਸਕਦਾ ਹੈ। ਆਸਟ੍ਰੇਲੀਆ ‘ਚ ਟੂਰਿਸਟ ਜਾਂ ਕਿਸੇ ਹੋਰ ਟੈਂਪਰਰੀ ਵੀਜ਼ੇ ‘ਤੇ ਜਾ ਕੇ ਉਸ ਨੂੰ ਸਟੂਡੈਂਟ ਵੀਜ਼ੇ ‘ਚ ਤਬਦੀਲ ਕਰਵਾਉਣ ਅਤੇ ਪੜ੍ਹਾਈ ਖ਼ਤਮ ਹੋਣ ਤੋਂ ਬਾਅਦ ਵੀਜ਼ਾ ਵਾਰ-ਵਾਰ ਵਧਾਉਣ ਦੇ ਨਿਯਮਾਂ ‘ਚ ਹੋਰ ਸਖ਼ਤੀ ਕੀਤੀ ਜਾ ਸਕਦੀ ਹੈ।
ਪ੍ਰਵਾਸੀਆਂ ਦੀ ਗਿਣਤੀ ‘ਤੇ ਰੋਕ ਲਗਾਈ ਜਾ ਸਕੇ
ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਜੀਵਨ ਸਾਥੀ ਨੂੰ ਨਾਲ ਲੈ ਕੇ ਜਾਣ ਦੀਆਂ ਸ਼ਰਤਾਂ ਨੂੰ ਵੀ ਸਖ਼ਤ ਕਰਨ ਦੀ ਯੋਜਨਾ ਹੈ, ਤਾਂ ਜੋ ਡਿਪੈਂਡੈਂਟ ਵੀਜ਼ੇ ਰਾਹੀਂ ਵਧ ਰਹੀ ਪ੍ਰਵਾਸੀਆਂ ਦੀ ਗਿਣਤੀ ‘ਤੇ ਰੋਕ ਲਗਾਈ ਜਾ ਸਕੇ। ਇਸ ਤੋਂ ਇਲਾਵਾ ਬਿਨੈਕਾਰਾਂ ਲਈ ਲੋੜੀਂਦੇ ਫੰਡਾਂ ਅਤੇ ਅੰਗਰੇਜ਼ੀ ਭਾਸ਼ਾ ‘ਚ ਮੁਹਾਰਤ ਦੀਆਂ ਸ਼ਰਤਾਂ ਨੂੰ ਹੋਰ ਉੱਚਾ ਚੁੱਕਣ ਦੇ ਪ੍ਰਸਤਾਵ ‘ਤੇ ਵੀ ਚਰਚਾ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ‘ਚ ਰਿਹਾਇਸ਼ੀ ਸੰਕਟ ਅਤੇ ਬੁਨਿਆਦੀ ਢਾਂਚੇ ‘ਤੇ ਪੈ ਰਹੇ ਬੋਝ ਨੂੰ ਘਟਾਉਣ ਲਈ ਸਰਕਾਰ ਨੇ ਸਾਲਾਨਾ ਇਮੀਗ੍ਰੇਸ਼ਨ ਦੀ ਗਿਣਤੀ ਨੂੰ ਅੱਧਾ ਕਰਨ ਦਾ ਟੀਚਾ ਰੱਖਿਆ ਹੈ। ਇਸ ਨੀਤੀ ਦਾ ਮੁੱਖ ਮਕਸਦ ਸਿਰਫ਼ ਅਸਲ ਵਿਦਿਆਰਥੀਆਂ ਨੂੰ ਹੀ ਦੇਸ਼ ਵਿੱਚ ਪੜ੍ਹਾਈ ਦਾ ਮੌਕਾ ਦੇਣਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha