Auto Bomb Attack: ਇੱਕ ਬੇਹੱਦ ਮੰਦਭਾਗੀ ਅਤੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਇੱਕ ਧਮਾਕੇ ਕਾਰਨ ਆਲੇ-ਦੁਆਲੇ ਦਾ ਪੂਰਾ ਇਲਾਕਾ ਹਿੱਲ ਗਿਆ। ਦਰਅਸਲ, ਗੁਆਂਢੀ ਮੁਲਕ ਪਾਕਿਸਤਾਨ ਵਿੱਚ ਵੱਡਾ ਹਾਦਸਾ ਵਾਪਰਿਆ।ਜਿੱਥੋਂ ਦੇ ਅਸ਼ਾਂਤ ਸੂਬੇ ਖੈਬਰ ਪਖਤੂਨਖਵਾ ਦੇ ਲੱਕੀ ਮਰਵਤ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਜ਼ੋਰਦਾਰ ਆਤਮਘਾਤੀ ਧਮਾਕਾ ਹੋ ਗਿਆ ਹੈ। ਇਸ ਹਮਲੇ ਵਿੱਚ ਦੋ ਟ੍ਰੈਫਿਕ ਪੁਲਿਸ ਮੁਲਾਜ਼ਮ ਅਤੇ ਇੱਕ ਔਰਤ ਸਣੇ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 35 ਹੋਰ ਜ਼ਖਮੀ ਹੋ ਗਏ।
2 ਟ੍ਰੈਫਿਕ ਪੁਲਿਸ ਮੁਲਾਜ਼ਮਾਂ ਸਣੇ ਘੱਟੋ-ਘੱਟ 8 ਲੋਕਾਂ ਦੀ ਮੌਤ
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਇੱਕ ਆਤਮਘਾਤੀ ਹਮਲਾਵਰ ਨੇ ਵਿਸਫੋਟਕਾਂ ਨਾਲ ਲੱਦੇ ਆਪਣੇ ਆਟੋ ਰਿਕਸ਼ਾ ਨੂੰ ਨੌਰੰਗ ਬਾਜ਼ਾਰ ਦੇ ‘ਫਾਟਕ ਚੌਕ’ ‘ਤੇ ਉਡਾ ਦਿੱਤਾ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੇ ਲੋਕ ਵੀ ਇਸ ਦੀ ਲਪੇਟ ਵਿੱਚ ਆ ਗਏ ਤੇ 8 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ‘ਚ ਡਿਊਟੀ ‘ਤੇ ਤਾਇਨਾਤ ਦੋ ਟ੍ਰੈਫਿਕ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ, ਜਦਕਿ ਜ਼ਖ਼ਮੀਆਂ ਨੂੰ ਤੁਰੰਤ ਸਰਾਈ ਨੌਰੰਗ ਦੇ ਤਹਿਸੀਲ ਹੈੱਡਕੁਆਰਟਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਸੂਬਾ ਸਰਕਾਰ ਹਰ ਸੰਭਵ ਮਦਦ ਕਰੇਗੀ
ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਬੰਨੂ ਅਤੇ ਪੇਸ਼ਾਵਰ ਦੇ ਵੱਡੇ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ ਹੈ। ਹਸਪਤਾਲਾਂ ਵਿੱਚ ਐਮਰਜੈਂਸੀ ਐਲਾਨ ਕੇ ਸਾਰੇ ਮੈਡੀਕਲ ਸਟਾਫ ਨੂੰ ਡਿਊਟੀ ‘ਤੇ ਬੁਲਾ ਲਿਆ ਹੈ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮੁਹੰਮਦ ਸੁਹੇਲ ਅਫਰੀਦੀ ਨੇ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਇੰਸਪੈਕਟਰ ਜਨਰਲ ਆਫ ਪੁਲਿਸ (IGP) ਕੋਲੋਂ ਰਿਪੋਰਟ ਮੰਗੀ ਹੈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ