Ayodhya Ram Mandir Donation Row : SIT ਜਾਂਚ ‘ਚ ਵੱਡਾ ਖੁਲਾਸਾ

Must read


Ayodhya Ram Mandir Donation Row : ਅਯੋਧਿਆ ਦੇ ਰਾਮ ਮੰਦਰ ‘ਚ ਚੜ੍ਹਾਵੇ ਦੀ ਕਥਿਤ ਚੋਰੀ ਦੇ ਮਾਮਲੇ ਦੀ ਜਾਂਚ ਜਾਰੀ ਹੈ। ਸੂਤਰਾਂ ਮੁਤਾਬਕ SIT ਦੀ ਜਾਂਚ ਵਿੱਚ ਕਈ ਸ਼ੱਕੀ ਲੋਕਾਂ ਦੀ ਆਰਥਿਕ ਹਾਲਤ ਵਿੱਚ ਅਸਧਾਰਣ ਵਾਧੇ ਦੇ ਸੰਕੇਤ ਮਿਲੇ ਹਨ। ਕਿਸੇ ਦੀ ਸੰਪਤੀ 50 ਗੁਣਾ ਤਾਂ ਕਿਸੇ ਦੀ 100 ਗੁਣਾ ਤੱਕ ਵਧਣ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਮੀਨਾਂ, ਪਲਾਟਾਂ, ਹੋਟਲਾਂ ਅਤੇ ਹੋਰ ਸ਼ੱਕੀ ਜਾਇਦਾਦਾਂ ਵੀ ਹੁਣ ਜਾਂਚ ਦੇ ਘੇਰੇ ਵਿੱਚ ਹਨ।

ਪੈਸਿਆਂ ਦੀ ਵੰਡ ਨੂੰ ਲੈ ਕੇ ਆਪਸੀ ਵਿਵਾਦ ਤੋਂ ਖੁਲਿਆ ਮਾਮਲਾ – ਸੂਤਰ

ਸੂਤਰਾਂ ਦੇ ਅਨੁਸਾਰ ਟਿੰਨੂ ਯਾਦਵ ਅਤੇ ਉਸ ਨਾਲ ਜੁੜੇ ਨੈੱਟਵਰਕ ਦੇ 30 ਤੋਂ ਵੱਧ ਲੋਕ ਪੁਲਿਸ ਅਤੇ SIT ਦੀ ਨਿਗਰਾਨੀ ਹੇਠ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੈਸਿਆਂ ਦੀ ਵੰਡ ਨੂੰ ਲੈ ਕੇ ਹੋਏ ਆਪਸੀ ਵਿਵਾਦ ਤੋਂ ਬਾਅਦ ਇਹ ਪੂਰਾ ਮਾਮਲਾ ਸਾਹਮਣੇ ਆਉਣਾ ਸ਼ੁਰੂ ਹੋਇਆ।

ਟਰੱਸਟ ਨਾਲ ਜੁੜੇ ਵੱਡੇ ਨਾਮਾਂ ਨੂੰ ਹਾਲੇ ਕਲੀਨ ਚਿੱਟ ਨਹੀਂ – ਸੂਤਰ

SIT ਦੀ ਜਾਂਚ ਵਿੱਚ ਮੰਦਰ ਦੀ ਸੁਰੱਖਿਆ ਵਿਵਸਥਾ ‘ਤੇ ਵੀ ਗੰਭੀਰ ਸਵਾਲ ਉੱਠੇ ਹਨ। ਕੰਟਰੋਲ ਰੂਮ ਇੰਚਾਰਜ, ਸੁਰੱਖਿਆ ਕਰਮਚਾਰੀਆਂ, PAC ਅਤੇ ਸੰਬੰਧਿਤ ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਵਿਭਾਗੀ ਕਾਰਵਾਈ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਸ ਤੋਂ ਇਲਾਵਾ ਟਰੱਸਟ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਜਾਰੀ ਹੈ। ਸੂਤਰਾਂ ਮੁਤਾਬਕ, ਟਰੱਸਟ ਨਾਲ ਜੁੜੇ ਵੱਡੇ ਨਾਮਾਂ ਨੂੰ ਹਾਲੇ ਤੱਕ ਕੋਈ ਕਲੀਨ ਚਿੱਟ ਨਹੀਂ ਮਿਲੀ ਅਤੇ ਉਨ੍ਹਾਂ ਦੀ ਭੂਮਿਕਾ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article